ਮਾਈ ਭਾਗੋ ਅਤੇ 40 ਮੁਕਤਿਆਂ ਦੀ ਯਾਦ ਵਿੱਚ ਮਕਰ ਸਕ੍ਰਾਂਤੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਐਸ ਏ ਐਸ ਨਗਰ,14 ਜਨਵਰੀ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਮਕਰ ਸਕ੍ਰਾਂਤੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ| ਇਸ ਮੌਕੇ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਭਾਈ ਪ੍ਰੇਮ ਸਿੰਘ ਬੂੜਮਾਜਰਾ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ, ਭਾਈ ਓਂਕਾਰ ਸਿੰਘ ਦੇ ਰਾਗੀ ਜੱਥ, ਭਾਈ ਬਹਾਦਰ ਸਿੰਘ ਸੇਵਕ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਸ਼ਵਿੰਦਰ ਸਿੰਘ ਮੁੰਬਈ ਵਾਲੇ, ਭਾਈ ਨਿਰਵੈਰ ਸਿੰਘ, ਕਵੀਸ਼ਰ ਭਾਈ ਜੁਝਾਰ ਸਿੰਘ, ਭਾਈ ਬਲਜੀਤ ਸਿੰਘ, ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਧਰਮ ਸਿੰਘ, ਭਾਈ ਗੁਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਹਰਬਖਸ਼ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਗੁਰੂ ਕਾ ਲੰਗਰ ਅਤੁੱਟ ਵਰਤਿਆ|

Leave a Reply

Your email address will not be published. Required fields are marked *