ਮਾਈ ਭਾਗੋ ਅਤੇ 40 ਮੁਕਤਿਆਂ ਦੀ ਯਾਦ ਵਿੱਚ ਮਕਰ ਸਕ੍ਰਾਂਤੀ ਦਾ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਐਸ ਏ ਐਸ ਨਗਰ, 14 ਜਨਵਰੀ (ਸ.ਬ.)  ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਮਕਰ ਸਕ੍ਰਾਂਤੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ| ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ  ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਬਲਬੀਰ ਸਿੰਘ ਪਾਰਸ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਮੁਕਤਸਰ ਦੀ ਜੰਗ ਵਿੱਚ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 40 ਸਿੰਘਾਂ ਨੂੰ ਸ਼ਹੀਦੀ ਪ੍ਰਾਪਤ ਕਰਨ ਉਪਰੰਤ ਮੁਕਤਿਆਂ ਦਾ ਖਿਤਾਬ ਦੇਣ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ| ਉਨ੍ਹਾਂ ਮਾਈ ਭਾਗੋ ਦੇ ਅਣਮੁੱਲੇ ਯੋਗਦਾਨ ਨੂੰ ਵੀ ਸੰਗਤਾਂ ਨੂੰ ਸਰਵਣ ਕਰਵਾਇਆ ਅਤੇ ਦੱਸਿਆ ਕਿ ਜਦੋਂ 40 ਸਿੰਘ ਗੁਰੂ ਜੀ ਨੂੰ                     ਬੇਦਾਵਾ ਲਿਖ ਕੇ ਦੇ ਆਏ ਤਾਂ ਮਾਈ ਭਾਗੋ ਨੇ ਹੀ ਉਨ੍ਹਾਂ ਨੂੰ ਅਜਿਹਾ                           ਪ੍ਰੇਰਿਆ ਕਿ ਇਹ ਮੁਕਤਸਰ ਦੀ ਜੰਗ ਇਤਿਹਾਸ ਵਿੱਚ ਮੀਲ ਪੱਥਰ ਸਾਬਤ ਹੋਈ| ਸਿੰਘ ਇੰਨੀ ਬਹਾਦਰੀ ਨਾਲ ਲੜੇ ਕਿ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਨ੍ਹਾਂ 40 ਸਿੰਘਾਂ ਨੂੰ ਮੁਕਤਿਆਂ ਦਾ ਖਿਤਾਬ ਦਿੱਤਾ| ਭਾਈ ਓਂਕਾਰ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਬਹਾਦਰ ਸਿੰਘ ਸੇਵਕ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਸਵਿੰਦਰ ਸਿੰਘ ਮੁੰਬਈ ਵਾਲੇ, ਭਾਈ ਨਿਰਵੈਰ ਸਿੰਘ, ਕਵੀਸ਼ਰ ਭਾਈ ਜੁਝਾਰ ਸਿੰਘ, ਭਾਈ ਬਲਜੀਤ ਸਿੰਘ, ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਧਰਮ ਸਿੰਘ, ਭਾਈ ਗੁਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ , ਭਾਈ ਜਤਿੰਦਰ ਸਿੰਘ ਅਤੇ ਭਾਈ ਹਰਬਖਸ਼ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਭਾਈ ਧੰਨਾ ਸਿੰਘ ਨੇ ਮੰਚ ਸੰਚਾਲਕ ਦੀ ਸੇਵਾ ਨੂੰ ਨਿਭਾਇਆ| ਮਕਰ ਸਕ੍ਰਾਂਤੀ ਦੇ ਦਿਹਾੜੇ ਤੇ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ|
ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ  26 ਜਨਵਰੀ ਨੂੰ ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ| ਉਨ੍ਹਾਂ ਦੱਸਿਆ ਕਿ ਇਸ ਦਿਨ ਸਵੇਰੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਜੀ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ| ਗੁਰੂ ਕਾ ਲੰਗਰ ਅਤੁੱਟ ਵਰਤਾਇਆ                          ਜਾਵੇਗਾ|

Leave a Reply

Your email address will not be published. Required fields are marked *