ਮਾਘੀ ਜੋੜ ਮੇਲਾ 12 ਜਨਵਰੀ ਤੋਂ

ਘਨੌਰ, 10 ਜਨਵਰੀ (ਅਭਿਸ਼ੇਕ ਸੂਦ) ਇਤਿਹਾਸਿਕ ਗੁਰਦੁਆਰਾ ਨਥਾਣਾ ਸਾਹਿਬ ਪਾਤਸ਼ਾਹੀ ਤੀਜੀ ਜੰਡ ਮੰਗੋਲੀ ਵਿਖੇ ਮਾਘੀ ਜੋੜ ਮੇਲਾ 12 ਜਨਵਰੀ ਤੋਂ 14 ਜਨਵਰੀ ਤੱਕ ਕਰਵਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਨਥਾਣਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਕਾਂਮੀ ਕਲਾਂ ਨੇ ਦੱਸਿਆ ਕਿ 12 ਜਨਵਰੀ ਨੂੰ ਗੁਰਦੁਆਰਾ ਨਥਾਣਾ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 14 ਜਨਵਰੀ ਨੂੰ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਇਸ ਮੌਕੇ ਭਾਈ ਹਰਜਿੰਦਰ ਸਿੰਘ ਅਤੇ ਹੋਰ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥਿਆਂ ਵੱਲੋਂ ਸਿੱਖ ਇਤਿਹਾਸ ਸੁਣਾਕੇ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ| ਇਸ ਮੌਕੇ ਸ਼ਹੀਦ ਊਧਮ ਸਿੰਘ ਯੂਥ ਕਲੱਬ ਹਰੀਪੁਰ ਝੁਗੀਆ ਵੱਲੋਂ ਖੂਨਦਾਨ ਕੈਂਪ ਵੀ ਲਗਾਇਆ ਜਾਏਗਾ| ਇਸ ਮੌਕੇ ਕਿਸਾਨ ਆਗੂ ਖਾਖਰ ਸਿੰਘ ਕਾਂਮੀ, ਪੰਚ ਈਸ਼ਰ ਸਿੰਘ, ਕਮਲਜੀਤ ਸਿੰਘ, ਅੰਗਰੇਜ਼ ਸਿੰਘ, ਦਰਸ਼ਨ ਸਿੰਘ, ਗੁਰਦੇਵ ਸਿੰਘ ਅਤੇ ਉਜਾਗਰ ੰਿਸੰਘ ਵੀ ਹਾਜਰ ਸਨ|

Leave a Reply

Your email address will not be published. Required fields are marked *