ਮਾਘੀ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਐਸ ਏ ਐਸ ਨਗਰ, 14 ਜਨਵਰੀ (ਸ.ਬ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-69 ਮੁਹਾਲੀ ਵਿਖੇ ਮਾਘ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਦਿਲਬਾਗ ਸਿੰਘ, ਭਾਈ ਮਹਿੰਦਰਪਾਲ ਸਿੰਘ ਤੇ ਹਰਪ੍ਰੀਤ ਸਿੰਘ ਸਮੇਤ ਸਮੂਹ ਜਥਿਆਂ ਤੇ ਵਿਦਵਾਨਾਂ ਨੇ ਕਥਾ ਕੀਰਤਨ ਤੇ ਇਤਿਹਾਸ ਤੋਂ ਜਾਣੂ ਕਰਵਾਇਆ।
ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਕੁਲਦੀਪ ਸਿੰਘ, ਨਿਸ਼ਾਨ ਸਿੰਘ, ਅਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਮਨਚੰਦਾ ਸਮੇਤ ਹੋਰ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *