ਮਾਤਾ ਅਵਤਾਰ ਕੌਰ ਦੀ ਅੰਤਿਮ ਅਰਦਾਸ ਮੌਕੇ ਸਰਧਾਂਜਲੀਆਂ ਭੇਂਟ

ਐਸ.ਏ.ਐਸ. ਨਗਰ, 1 ਜੂਨ (ਸ.ਬ.) ਮਾਤਾ ਅਵਤਾਰ ਕੌਰ ਵੱਲੋਂ ਕੀਤੇ ਗਏ ਸਮਾਜ ਸੇਵੀ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਕਿਉਂਕਿ ਉਨ੍ਹਾਂ ਨੇ ਹਮੇਸ਼ਾ  ਆਪਣੀਆ ਪ੍ਰੀਵਾਰਿਕ ਜਿੰਮੇਵਾਰੀਆਂ ਦੇ ਨਾਲ-ਨਾਲ ਸਮਾਜ ਦੇ ਗਰੀਬ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਧ ਚੜ੍ਹ ਕੇ ਯੋਗਦਾਨ ਪਾਇਆ| ਅਜਿਹੇ ਵਿਰਲੇ ਇਨਸਾਨਾਂ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਤਾਂ ਨਾ ਪੂਰਿਆ ਜਾਣ ਵਾਲਾ ਘਾਟਾ ਪੈਦਾ ਹੀ ਹੈ ਸਗੋ ਸਮਾਜ ਨੂੰ  ਵੀ ਵੱਡਾ ਘਾਟਾ ਪੈਂਦਾ ਹੈ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸ੍ਰ: ਭਰਤਇੰਦਰ ਸਿੰਘ ਚਾਹਲ ਨੇ ਸੀਨੀਅਰ ਪੱਤਰਕਾਰ ਸ੍ਰ: ਦਵਿੰਦਰਜੀਤ ਸਿੰਘ ਅਰਸ਼ੀ ਦੀ ਮਾਤਾ ਸ੍ਰੀਮਤੀ ਅਵਤਾਰ ਕੌਰ ਦੀ ਆਤਮਿਕ ਸ਼ਾਂਤੀ ਲਈ  ਸਿਵਾਲਿਕ ਸਿਟੀ (ਖਰੜ) ਦੇ ਗੁਰਦੂਆਰਾ ਸਾਹਿਬ ਵਿਖੇ ਪੁਆਏ ਗਏ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਸਰਧਾਂਜਲੀ ਭੇਂਟ ਕਰਦਿਆਂ ਕੀਤਾ|
ਇਸ ਮੌਕੇ ਪਾਂਡੇਚਿਰੀ ਦੇ ਸਾਬਕਾ ਉਪ ਰਾਜਪਾਲ ਸ੍ਰ: ਇਕਬਾਲ ਸਿੰਘ ਨੇ ਪਰਿਵਾਰ ਵੱਲੋਂ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਈਆਂ ਸੰਗਤਾਂ ਦਾ ਧੰੰਨਵਾਦ ਕਰਦਿਆਂ ਦੱਸਿਆ ਕਿ ਦਵਿੰਦਰਜੀਤ ਸਿੰਘ ਅਰਸ਼ੀ ਦੇ ਪਰਿਵਾਰ ਨਾਲ ਉਨ੍ਹਾਂ ਦਾ ਬਹੁਤ ਨੇੜਲਾ ਰਿਸਤਾ ਹੈ ਅਤੇ ਉਨ੍ਹਾਂ ਨੇ ਮਾਤਾ ਅਵਤਾਰ ਕੌਰ ਵੱਲੋਂ ਨਿਭਾਈਆਂ  ਜਿੰਮੇਵਾਰੀਆਂ ਨੂੰ ਵੀ ਨੇੜੇ ਤੋਂ          ਵੇਖਿਆ ਹੈ| ਅੰਤਿਮ ਅਰਦਾਸ ਵਿੱਚ ਹਲਕਾ ਵਿਧਾਇਕ ਐਸ.ਏ.ਐਸ. ਨਗਰ ਸ੍ਰ: ਬਲਬੀਰ ਸਿੰਘ ਸਿੱਧੂ, ਐਮ.ਐਲ.ਏ ਪ੍ਰਗਟ ਸਿੰਘ, ਐਮ.ਐਲ.ਏ. ਬੁੱਧ ਰਾਮ, ਰਘਬੀਰ ਸਿੰਘ ਜੌੜਾ ਸਾਬਕਾ ਚੇਅਰਮੈਨ ਐਗਰੋ ਇੰਡਸਟਰੀ, ਮੇਅਰ ਨਗਰ ਨਿਗਮ ਐਸ.ਏ.ਐਸ. ਨਗਰ ਕੁਲਵੰਤ ਸਿੰਘ, ਨਗਰ ਸੁਧਾਰ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ, ਸਾਬਕਾ ਓ.ਐਸ.ਡੀ. ਲਖਵਿੰਦਰ ਕੌਰ ਗਰਚਾ, ਕੌਂਸਲਰ ਕੁਲਜੀਤ ਸਿੰਘ ਬੇਦੀ, ਸਾਬਕਾ ਐਡੀਟਰ ਪੰਜਾਬੀ ਟ੍ਰਿਬਿਊਨ ਸਿੰਗਾਰਾ ਸਿੰਘ ਭੁੱਲਰ, ਬਾਬੂਸ਼ਾਹੀ ਡਾਟ ਕਾਮ ਦੇ ਸੰਪਾਦਕ ਬਲਜੀਤ ਸਿੰਘ ਬੱਲੀ, ਸ੍ਰ:ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾਂ ਮੱਛਲੀ ਕਲਾਂ, ਡਿਪਟੀ ਡਾਇਰੈਕਟਰ (ਪ੍ਰੈਸ) ਸੂਚਨਾਂ ਤੇ ਲੋਕ ਸੰਪਰਕ ਵਿਭਾਗ ਪੰਜਾਬ, ਸ੍ਰੀ ਅਜੀਤ ਕੰਵਲ ਸਿੰਘ,  ਡਿਪਟੀ ਡਾਇਰੈਕਟਰ (ਖੇਤਰੀ) ਸ੍ਰੀ ਹਰਜੀਤ ਸਿੰਘ ਗਰੇਵਾਲ ਸਮੇਤ ਵੱਡੀ ਗਿਣਤੀ ਵਿੱਚ ਬੁੱਧੀਜਿਵੀ, ਲੇਖਕ, ਪੱਤਰਕਾਰ ਭਾਈਚਾਰਾ ਅਤੇ ਰਾਜਸੀ, ਧਾਰਮਿਕ ਅਤੇ ਸਮਾਜਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਸਿਵਲ ਅਤੇ ਪੁਲੀਸ ਪ੍ਰਸਾਸ਼ਨ ਦੇ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ|

Leave a Reply

Your email address will not be published. Required fields are marked *