ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ 27 ਨੂੰ

ਐਸ਼ਏ 24 ਦਸੰਬਰ (ਸ਼ਬ ਦਸਮੇਸ਼ ਵੈਲਫੇਅਰ ਕੌਂਸਲ ਵੱਲੋਂ 27 ਦਸੰਬਰ ਨੂੰ ਵਾਈ ਪੀ ਐਸ ਚੌਂਕ ਵਿਖੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ ਜਾਵੇਗਾ। ਇਸ ਸਬੰਧੀ ਫੈਸਲਾ ਦਸਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਸ੍ਰ ਮਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਇੱਕ ਮੀਟਿੰਗ ਵਿੱਚ ਕੀਤਾ ਗਿਆ ਹੈ।
ਸੰਸਥਾ ਦੇ ਜਨਰਲ ਸਕੱਤਰ ਸ੍ਰੀ ਗੁਰਚਰਨ ਸਿੰਘ ਨੰਨੜਾ ਨੇ ਦੱਸਿਆ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਸੰਸਥਾ ਵੱਲੋਂ ਹਰ ਸਾਲ ਵਾਂਗ ਇਸ ਸਾਲ ਵੀ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਇਹ ਵੀ ਫੈਸਲਾ ਕੀਤਾ ਗਿਆ ਕਿ ਲੰਗਰ ਦੇ ਨਾਲ ਨਾਲ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਅਤੇ ਕਰੋਨਾ ਤੋਂ ਬਚਾਓ ਲਈ ਮਾਸਕ ਵੀ ਵੰਡੇ ਜਾਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰ ਪ੍ਰਦੀਪ ਸਿੰਘ ਭਾਰਜ, ਕੰਵਰਜੋਤ ਸਿੰਘ ਮਣਕੂ, ਬਲਬੀਰ ਸਿੰਘ ਭਮਰਾ, ਮਨਫੂਲ ਸਿੰਘ, ਲਖਵੀਰ ਸਿੰਘ, ਗੁਰਪ੍ਰੀਤ ਸਿੰਘ ਗਾਹਲਾ, ਦਰਸ਼ਨ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।ਲ ਸਨ

Leave a Reply

Your email address will not be published. Required fields are marked *