ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ

ਐਸ.ਏ.ਐਸ.ਨਗਰ, 27 ਦਸੰਬਰ (ਸ.ਬ.) ਮੁਹਾਲੀ ਰੇਹੜੀ ਫੜੀ  ਵੈਲਫੇਅਰ ਐਸੋਸੀਏਸ਼ਨ ਵੱਲੋਂ ਅੱਜ ਸਥਾਨਕ ਵਾਈ.ਪੀ.ਐਸ.ਚੌਂਕ ਤੇ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਲੰਗਰ ਲਗਾਇਆ ਗਿਆ| ਐਸੋਸੀਏਸ਼ਨ ਦੇ ਪ੍ਰਧਾਨ ਸ੍ਰ. ਸੋਹਣ ਸਿੰਘ ਨੇ ਦੱਸਿਆ ਕਿ ਸੰਸਥਾ ਵੱਲੋਂ ਹਰ ਸਾਲ ਫਤਹਿਗੜ੍ਹ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਲੰਗਰ ਲਗਾਇਆ ਜਾਂਦਾ ਹੈ| ਇਸ ਦੌਰਾਨ ਵਿਸ਼ੇਸ ਤੋਰ ਤੇ ਪਹੁੰਚੇ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਸਾਬਕਾ ਪ੍ਰਧਾਨ ਸ੍ਰ. ਸੁਖਵਿੰਦਰ ਸਿੰਘ ਗੋਲਡੀ, ਮਿਉਂਸਪਲ ਕੌਂਸਲਰ ਸ੍ਰ. ਆਰ.ਪੀ.ਸ਼ਰਮਾ, ਭਾਜਪਾ ਆਗੂ ਸ੍ਰੀ ਰਮੇਸ਼ ਵਰਮਾ ਅਤੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਸ੍ਰ. ਮੱਖਣ ਸਿੰਘ, ਸ੍ਰ. ਸਰਬਜੀਤ ਸਿੰਘ, ਸ੍ਰੀ ਅਜੈ ਕੁਮਾਰ ਹਨੀ, ਸ੍ਰੀ ਸੰਜੀਵ ਕੁਮਾਰ, ਸ੍ਰੀ ਅਸ਼ੋਕ ਕੁਮਾਰ, ਸ੍ਰੀ ਵੇਦ ਪ੍ਰਕਾਸ਼, ਸ੍ਰੀ ਕ੍ਰਿਸ਼ਨ ਕੁਮਾਰ, ਸ੍ਰੀ ਰਵਿੰਦਰ ਕੁਮਾਰ ਸਮੇਤ ਵੱਡੀ ਗਿਣਤੀ ਮੈਂਬਰਾਂ ਵੱਲੋਂ ਲੰਗਰ ਵਿੱਚ   ਸੇਵਾ ਕੀਤੀ ਗਈ|

Leave a Reply

Your email address will not be published. Required fields are marked *