ਮਾਤਾ ਗੁਰਮੀਤ ਕੌਰ ਨੂੰ ਵੱਖ ਵੱਖ ਆਗੂਆਂ ਵਲੋਂ ਸ਼ਰਧਾਂਜਲੀ

ਐਸ ਏ ਐਸ ਨਗਰ, 14 ਦਸੰਬਰ (ਸ.ਬ.) ਕਟਾਣੀ ਸਵੀਟਸ ਦੇ ਮਾਲਕ ਹਰਨੇਕ ਸਿੰਘ ਦੀ ਪਤਨੀ ਅਤੇ ਮਨਜੀਤ ਸਿੰਘ ਅਤੇ ਕੁਲਦੀਪ ਸਿੰਘ ਦੀ ਮਾਤਾ ਗੁਰਮੀਤ ਕੌਰ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰਖੇ ਗਏ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਾਹਿਬਵਾੜਾ ਫੇਜ 5 ਵਿਖੇ ਕੀਤੀ ਗਈ| ਇਸ ਮੌਕੇ ਵੱਖ ਵੱਖ ਸਿਆਸੀ, ਧਾਰਮਿਕ, ਸਮਾਜਿਕ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਮਾਤਾ ਗੁਰਮੀਤ ਕੌਰ ਨੂੰ ਸ਼ਰਧਾਂਜਲੀ ਭੇਂਟ ਕੀਤੀ| ਇਸ ਮੌਕੇ ਕਟਾਣੀ ਪਰਿਵਾਰ ਤੋਂ ਇਲਾਵ ਰਿਸ਼ਤੇਦਾਰ, ਦੋਸਤ ਮਿੱਤਰ ਅਤੇ ਪਤਵੰਤੇ ਸੱਜਣ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ|

Leave a Reply

Your email address will not be published. Required fields are marked *