ਮਾਤਾ ਸਾਹਿਬ ਕੌਰ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਐਸ ਏ ਐਸ ਨਗਰ, 22 ਅਗਸਤ (ਸ.ਬ.) ਗੁਰਦੁਆਰਾ ਸ਼ਹੀਦਸਰ ਸਾਹਿਬ (ਢਿੱਡਾ ਸਾਹਿਬ) ਨੇੜੇ ਪਿੰਡ ਭਾਗੋਮਾਜਰਾ ਵਿਖੇ ਮਾਤਾ ਸਾਹਿਬ ਕੌਰ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਜਿੱਥੇ ਸੰਤ ਬਾਬਾ ਦਲਬੀਰ ਸਿੰਘ, ਸੰਤ ਬਾਬਾ ਪਰਮਜੀਤ ਸਿੰਘ, ਸੰਤ ਬਾਬਾ ਸੁਖਵੀਰ ਸਿੰਘ ਕੰਧੋਲੇ ਵਾਲਿਆਂ ਅਤੇ ਹੋਰ ਰਾਗੀ ਅਤੇ ਢਾਡੀ ਜਥਿਆਂ ਨੇ ਮਾਤਾ ਸਾਹਿਬ ਕੌਰ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ|
ਇਸ ਮੌਕੇ ਜਥੇਦਾਰ ਗੁਰਦੇਵ ਸਿੰਘ ਚੌਹਾਨ ਪ੍ਰਧਾਨ ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ (ਟ੍ਰਾਈ ਸਿਟੀ), ਸਾਬਕਾ ਚੇਅਰਮੈਨ ਸ੍ਰ. ਨਾਇਬ ਸਿੰਘ ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ| ਇਸ ਮੌਕੇ ਗੁਲਾਬ ਸਿੰਘ ਮਨੀਮਾਜਰਾ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਪਹੁੰਚੇ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ|

Leave a Reply

Your email address will not be published. Required fields are marked *