ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਵਿਖੇ ਕੈਂਸਰ ਦਿਵਸ ਮਨਾਇਆ

ਐਸ ਏ ਐਸ ਨਗਰ, 3 ਫਰਵਰੀ (ਸ.ਬ.) ਮਾਤਾ ਸਾਹਿਬ ਕੌਰ ਕਾਲਜ ਆਫ ਨਰਸਿੰਗ ਵਿਖੇ ਵਿਸ਼ਵ ਕੈਂਸਰ ਦਿਵਸ ਦੇ ਸਬੰਧ ਵਿਚ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ| ਜ਼ਿਕਰਯੋਗ ਹੈ ਕਿ 4 ਫਰਵਰੀ ਨੂੰ ਵਿਸ਼ਵ ਕੈਂਸਰ ਦਿਵਸ ਮਨਾਇਆ ਜਾਂਦਾ ਹੈ|
ਇਸ ਮੌਕੇ ਡਾ. ਗੌਤਮ ਗੋਇਲ ਕੈਂਸਰ ਮਾਹਿਰ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਮੁਹਾਲੀ ਨੇ ਨਰਸਿੰਗ ਦੀਆਂ ਵਿਦਿਆਰਥਣਾਂ ਨੂੰ ਕੈਂਸਰ ਦੇ ਮੁੱਖ ਕਾਰਨਾਂ ਅਤੇ ਇਸਦੇ ਲੱਛਣਾਂ ਬਾਰੇ ਪੂਰੀ ਜਾਣਕਾਰੀ ਦਿੱਤੀ ਅਤੇ ਇਸਦੇ ਆਧੁਨਿਕ ਤਕਨੀਕੀ ਨਾਲ ਹੋ ਰਹੇ ਇਲਾਜ ਬਾਰੇ ਵੀ ਦੱਸਿਆ| ਇਸ ਮੌਕੇ ਕਾਲਜ ਦੀਆਂ ਲਗਭਗ 500 ਵਿਦਿਆਰਥਣਾਂ ਅਤੇ ਅਧਿਆਪਕ ਹਾਜ਼ਿਰ ਸਨ| ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ, ਡਾਇਰੈਕਟਰ ਜਸਵਿੰਦਰ ਕੌਰ ਵਾਲੀਆ ਅਤੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਢੱਡਾ ਨੇ ਡਾ. ਗੌਤਮ ਗੋਇਲ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਵਲੋਂ ਦਿੱਤੀ ਗਈ ਜਾਣਕਾਰੀ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ| ਇਸ ਮੌਕੇ ਡਾ. ਗੌਤਮ ਗੋਇਲ ਦਾ ਸਨਮਾਨ ਵੀ ਕੀਤਾ ਗਿਆ|

Leave a Reply

Your email address will not be published. Required fields are marked *