ਮਾਮਲਾ ਅਕਾਲ ਤਖਤ ਦੇ ਜਥੇਦਾਰ ਦੇ ਧਿਆਨ ਵਿੱਚ ਲਿਆਂਦਾ: ਜੇ ਪੀ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਬਣਾਈ ਗਈ ਜਾਂਚ ਕਮੇਟੀ ਦੇ ਇੰਚਾਰਜ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਉਹਨਾਂ ਨੇ ਹੀ ਇਹ ਸਾਰਾ ਮਾਮਲਾ ਜਥੇਦਾਰ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਸੀ ਜਿਸਤੋਂ ਬਾਅਦ ਜਥੇਦਾਰ ਸਾਹਿਬ ਵਲੋਂ ਉਹਨਾਂ ਦੀ ਅਗਵਾਈ ਵਿੱਚ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ| ਉਹਨਾਂ ਕਿਹਾ ਪੁਲੀਸ ਅਤੇ ਪ੍ਰਸ਼ਾਸਨ ਵਲੋਂ ਇਸ ਸਬੰਧੀ ਕੀਤੀ ਗਈ ਢਿੱਲੀ ਕਾਰਵਾਈ ਕਾਰਨ ਅਜੇ ਵੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਫੜੇ ਨਹੀਂ ਜਾ ਸਕੇ ਹਨ| ਉਹਨਾਂ ਕਿਹਾ ਕਿ ਮੁਹਾਲੀ ਵਿੱਚ ਵਾਪਰੀ ਇਸ ਘਟਨਾ ਵਿੱਚ ਢਾਈ ਦਰਜਨ ਦੇ ਕਰੀਬ ਗੁਟਕਾ ਸਾਹਿਬ ਦੀਆਂ ਜਿਹੜੀਆਂ ਜਿਲਦਾਂ ਮਿਲੀਆਂ ਹਨ ਉਹਨਾਂ ਅੰਦਰਲੇ ਅੰਗ ਗਾਇਬ ਹਨ| ਇਹ ਅੰਗ ਗਾਇਬ ਕਰਕੇ ਕਿਥੇ ਰੱਖੇ ਗਏ, ਇਸਦਾ ਪਤਾ ਲਗਾਇਆ ਜਾਣਾ ਹੁਣੇ ਬਾਕੀ ਹੈ| ਉਹਨਾਂ ਕਿਹਾ ਕਿ ਇਸ ਘਟਨਾ ਪਿਛੇ ਕੋਈ ਡੂੰਘੀ ਸਾਜਿਸ਼ ਜਾਪਦੀ ਹੈ, ਇਸ ਤਰ੍ਹਾਂ ਜਾਪਦਾ ਹੈ ਕਿ ਸ਼ਰਾਰਤੀ ਅਨਸਰਾਂ ਵਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੋਵੇ|

Leave a Reply

Your email address will not be published. Required fields are marked *