ਮਾਮੂਲੀ ਬਹਿਸ ਮਗਰੋਂ ਵਿਦਿਆਰਥੀ ਨੇ ਆਪਣੇ ਸਹਿਪਾਠੀ ਉਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ

ਭੋਪਾਲ, 11 ਅਗਸਤ (ਸ.ਬ.) ਮੱਧ ਪ੍ਰਦੇਸ਼ ਦੇ ਛਤਰਪੁਰ ਵਿੱਚ ਅੱਜ ਇੱਕ ਸਕੂਲ ਵਿੱਚ ਅੱਠਵੀਂ ਜਮਾਤ ਵਿੱਚ ਪੜ੍ਹਦੇ ਇੱਕ ਵਿਦਿਆਰਥੀ ਨੇ ਮਾਮੂਲੀ ਬਹਿਸ ਤੋਂ ਬਾਅਦ ਆਪਣੇ ਸਹਿਪਾਠੀ ਉਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ| ਜ਼ਖ਼ਮੀ ਵਿਦਿਆਰਥੀ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ|

Leave a Reply

Your email address will not be published. Required fields are marked *