ਮਾਸਟਰ ਮੋਟੀਵੇਟਰ ਅਤੇ ਫੈਟ ਵੇਟਰ ਯੂਨੀਅਨ ਪੰਜਾਬ ਵੱਲੋਂ ਰੋਸ ਮੁਜ਼ਾਹਰਾ

ਪਟਿਆਲਾ, 2 ਸਤੰਬਰ (ਜਸਵਿੰਦਰ ਸੈਂਡੀ) ਮਾਸਟਰ                    ਮੋਟੀਵੇਟਰ ਅਤੇ ਫੈਟ ਵੇਟਰ ਯੂਨੀਅਨ ਪੰਜਾਬ ਵੱਲੋਂ ਪਟਿਆਲੇ ਦੇ ਖੰਡਾ ਚੌਕ ਤੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਵਿਰੁੱਧ ਨਾਹਰੇਬਾਜੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਵੱਲ ਮਾਰਚ ਕੀਤਾ ਗਿਆ|
ਇਸ ਦੌਰਾਨ ਪੁਲੀਸ ਫੋਰਸ ਵਲੋਂ ਪੋਲੋ ਗਰਾਉਂਡ ਦੇ ਨੇੜੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰਾਹ ਵਿੱਚ ਹੀ ਰੋਕ ਲਿਆ ਗਿਆ| ਇਸ ਮੌਕੇ ਉੱਥੇ ਭਾਰੀ ਪੁਲੀਸ ਫੋਰਸ ਨੂੰ ਤੈਨਾਤ ਕੀਤਾ ਗਿਆ ਸੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ| 
ਇਸ ਦੌਰਾਨ ਪ੍ਰਦਰਸ਼ਨਕਾਰੀ ਵੀ ਅੜੇ ਰਹੇ ਅਤੇ ਇਸ ਕਾਰਨ ਇੱਕ ਵਾਰ ਤਾਂ ਦੋਵੇਂ ਪਾਸੇ ਟਕਰਾਓ ਹੋਣ ਦੇ ਹਾਲਾਤ ਬਣ ਗਏ ਸਨ ਅਤੇ ਬਾਅਦ ਵਿੱਚ ਪ੍ਰਦਰਸ਼ਨਕਾਰੀਆਂ ਵਲੋਂ ਉੱਥੇ ਹੀ ਧਰਨਾ ਲਗਾ ਦਿੱਤਾ ਗਿਆ| 
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਕੰਮ ਕਰ ਰਹੇ ਹਨ ਅਤੇ ਲੋਕਾਂ ਨੂੰ ਘਰ-ਘਰ ਜਾ ਕੇ ਟਾਇਲਟਾਂ ਬਣਵਾਉਣ ਲਈ ਪ੍ਰੇਰਿਤ ਕਰਦੇ ਆ  ਰਹੇ ਹਨ| ਉਹਨਾਂ ਕਿਹਾ ਕਿ ਜਦੋਂ ਸਰਕਾਰ ਵੱਲੋਂ ਉਹਨਾਂ ਨੂੰ ਨੌਕਰੀ ਦੇਣ ਦੀ ਗੱਲ ਆਉਂਦੀ ਹੈ, ਤਾਂ ਸਰਕਾਰ ਵਲੋਂ ਆਪਣੇ ਅਜ਼ੀਜ਼ਾਂ ਨੂੰ ਖੁੱਲੀ ਭਰਤੀ ਦੇ ਨਾਮ ਤੇ ਨੌਕਰੀਆਂ ਦੇ ਦਿੱਤੀਆਂ ਜਾਂਦੀਆਂ ਹਨ ਜਿਸ ਕਾਰਨ ਉਹ ਸੰਘਰਸ਼ ਕਰਨ ਲਈ ਮਜਬੂਰ ਹਨ|

Leave a Reply

Your email address will not be published. Required fields are marked *