ਮਿਡ ਡੇ ਮੀਲ ਵਰਕਰਾਂ ਨੂੰ ਨੌਕਰੀਆਂ ਤੋਂ ਕੱਢਣ ਦੇ ਹੁਕਮ ਵਾਪਸ ਲੈਣ ਦੀ ਮੰਗ

ਐਸ ਏ ਐਸ ਨਗਰ, 13 ਜੁਲਾਈ (ਸ.ਬ.) ਮਿਡ ਡੇ ਮੀਲ ਦਫਤਰੀ ਮੁਲਾਜਮ ਅਤੇ ਕੁੱਕ ਵਰਕਰ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਰੀਬ 1 ਹਜਾਰ ਮਿਡ ਡੇ ਮੀਲ ਵਰਕਰਾਂ ਨੂੰ ਨੌਕਰੀਆਂ ਤੋਂ ਕੱੱਢਣ ਦੇ ਜਾਰੀ ਕੀਤੇ ਗਏ ਹੁਕਮ ਵਾਪਸ ਲਏ ਜਾਣ|
ਇਕ ਬਿਆਨ ਵਿੱਚ ਯੂਨੀਅਨ ਆਗੂ ਪ੍ਰਵੀਨ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨਵੇਂ ਰੋਜਗਾਰ ਪੈਦਾ ਕਰਨ ਵਿੱਚ ਅਸਫਲ ਰਹੀ ਹੈ, ਇਸ ਸਰਕਾਰ ਵਲੋਂ ਵੱਖ ਵੱਖ ਸਕੂਲਾਂ ਵਿੱਚ ਬਚਿਆਂ ਦੀ ਗਿਣਤੀ ਘਟ ਹੋਣ ਦਾ ਬਹਾਨਾ ਲਾ ਕੇ ਉਥੇ ਕੰਮ ਕਰਦੇ ਮਿਡ ਡੇ ਮੀਲ ਵਰਕਰਾਂ ਨੂੰ ਨੌਕਰੀਆਂ ਤੋਂ ਕੱਢਣ ਦੇ ਹੁਕਮ ਜਾਰੀ ਕਰ ਦਿੱਤੇ ਹਨ|
ਉਹਨਾਂ ਕਿਹਾ ਕਿ ਮਿਡ ਡੇ ਮੀਲ ਵਰਕਰਾਂ ਨੂੰ ਪਹਿਲਾਂ ਹੀ 1700 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾ ਰਹੀ ਹੈ|  ਉਹਨਾਂ ਕਿਹਾ ਕਿ ਮਿਡ ਡੇ ਮੀਲ ਵਰਕਰਾਂ ਨੂੰ ਨੌਕਰੀਆਂ ਤੋਂ ਕੱਢਣ ਦੇ ਹੁਕਮਾਂ ਵਿਰੁਧ ਯੂਨੀਅਨ ਦੀ 15 ਜੁਲਾਈ ਨੂੰ ਲੁਧਿਆਣਾ ਵਿਖੇ ਮੀਟਿੰਗ ਰੱਖੀ ਗਈ ਹੈ|

Leave a Reply

Your email address will not be published. Required fields are marked *