ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਖੇ ਬੂਟੇ ਲਗਾਏ

ਐਸ.ਏ.ਐਸ. ਨਗਰ, 27 ਅਗਸਤ (ਸ.ਬ.) ਰੁੱਖਾਂ ਤੋਂ ਬਿਨਾਂ ਮਨੁੱਖਾਂ ਦੀ ਜਿੰਦਗੀ ਅਧੂਰੀ ਹੈ| ਕਿਉਂਕਿ ਰੁੱਖ ਸਾਨੂੰ ਜੀਵਨ ਜਿਊਣ ਲਈ ਆਕਸੀਜਨ ਪ੍ਰਦਾਨ ਕਰਦੇ ਹਨ| ਉੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਵੀ ਬਚਾਉਂਦੇ ਹਨ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਜੰਗਲਾਤ ਅਫਸਰ ਸੀ੍ਰ ਗੁਰਅਮਨਪ੍ਰੀਤ ਸਿੰਘ ਨੇ ਸੈਕਟਰ-66 ਸਥਿਤ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕੀਤਾ|
ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਖੇ ਵੱਧ ਤੋਂ ਵੱਧ ਬੂਟੇ ਲਗਾ ਕੇ ਹਰਿਆ-ਭਰਿਆ ਬਣਾਇਆ ਜਾਵੇਗਾ ਤਾਂ ਜੋ ਇੱਥੇ ਵਧੀਆ ਵਾਤਾਵਰਨ ਸਿਰਜਿਆ ਜਾ ਸਕੇ| ਉਨ੍ਹਾਂ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਅਤੇ ਘਰ-ਘਰ ਹਰਿਆਲੀ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਲਿੰਕ ਸੜਕਾਂ ਦੇ ਦੁਆਲੇ ਪੰਚਾਇਤੀ ਜਮੀਨਾਂ ਵਿਚ ਢੁਕਵੀਆਂ ਥਾਵਾਂ ਅਤੇ ਸਰਕਾਰੀ ਸਿਹਤ ਸੰਸਥਾਵਾਂ ਦੇ ਨਾਲ-ਨਾਲ ਵਿੱਦਿਅਕ ਸੰਸਥਾਵਾਂ ਵਿਚ ਵੀ ਬੂਟੇ ਲਗਾਏ ਜਾ ਰਹੇ ਹਨ ਅਤੇ ਇਹ ਬੂਟੇ ਜੰਗਲਾਤ ਵਿਭਾਗ ਦੀਆਂ ਨਰਸਰੀਆਂ ਤੋਂ ਮੁਫਤ ਉਪਲਬਧ ਕਰਵਾਏ ਜਾ ਰਹੇ ਹਨ|
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਆਈ ਹਰਿਆਲੀ ਐਪ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ| ਜਿਸ ਤਹਿਤ ਲੋਕੀ ਆਪਣੇ ਘਰ ਬੈਠੇ ਹੀ ਬੂਟੇ ਬੁੱਕ ਕਰਵਾ ਸਕਦੇ ਹਨ ਅਤੇ ਬੁੱਕ ਕਰਵਾਏ ਗਏ ਬੂਟੇ ਜੰਗਲਾਤ ਵਿਭਾਗ ਦੀਆਂ ਨਰਸਰੀਆਂ ਤੋਂ ਮੁਹੱਈਆ ਕਰਵਾਏ ਜਾਂਦੇ ਹਨ| ਇਸ ਮੌਕੇ ਵਣ ਰੇਂਜ ਅਫਸਰ ਮਨਜੀਤ ਸਿੰਘ ਮਨੋਵਿਗਿਆਨ ਰੋਗਾਂ ਦੀ ਮਾਹਿਰ ਡਾ. ਪੂਜਾ ਗਰਗ ਸਮੇਤ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦੇ ਹੋਰ ਕਰਮਚਾਰੀ ਅਤੇ ਜੰਗਲਾਤ ਵਿਭਾਗ ਦੇ ਕਰਮਚਾਰੀ ਵੀ ਮੌਜੂਦ ਸਨ|
ਇਸੇ ਦੌਰਾਨ ਸਮਾਜ ਸੇਵੀ ਸੰਸਥਾ ਫਾਈਟ ਫਾਰ ਹਿਊਮਨ ਰਾਈਟਸ ਵੈਲਫੇਅਰ ਵਲੋਂ ਅਤੇ ਰੇਜੀਡੈਂਟ ਵੈਲਫੇਅਰ ਐਸੋਸੀਏਸ਼ਨ ਸੈਕਟਰ 78 ਮੁਹਾਲੀ ਦੇ ਸਹਿਯੋਗ ਨਾਲ ਮੁਹਾਲੀ ਦੇ ਸੈਕਟਰ 78 ਦੇ ਪਾਰਕ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਵਿੱਚ 20 ਦੇ ਕਰੀਬ ਬੂਟੇ ਲਗਾਏ ਗਏ| ਇਸ ਮੌਕੇ ਫਾਈਟ ਫਾਰ ਹਿਊਮਨ ਰਾਈਟਸ ਵੈਲਫੇਅਰ ਦੇ ਪ੍ਰਧਾਨ ਜਸਬੀਰ ਸਿੰਘ, ਮੁੱਖ ਸਕੱਤਰ ਕੁਲਦੀਪ ਸਿੰਘ ਭਿੰਡਰ, ਪ੍ਰੈਸ ਸਕੱਤਰ ਰਸ਼ਪਾਲ ਸਿੰਘ, ਹਾਕਮ ਸਿੰਘ, ਨਿਸ਼ਾਂਤ, ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਗੁਰਚਰਨ ਸਿੰਘ ਖੋਸਾ, ਵੀਰਪਾਲ ਨੇਗੀ, ਕਮਲਜੀਤ ਸਿੰਘ ਸੰਸਥਾ ਦੇ ਕਈ ਮੈਂਬਰ ਹਾਜਿਰ ਸਨ|

Leave a Reply

Your email address will not be published. Required fields are marked *