ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਟਰੈਫਿਕ ਪੁਲੀਸ ਵੱਲੋਂ ਵਾਹਨਾਂ ਦੀ ਚੈਕਿੰਗ

ਐਸ.ਏ.ਐਸ ਨਗਰ, 26 ਜੂਨ (ਸ.ਬ.) ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਦੀ ਚੈਕਿੰਗ ਅਤੇ ਵਾਹਨਾਂ ਤੇ ਲਗਾਏ ਪ੍ਰੈਸ਼ਰ ਹਾਰਨ ਦੀ ਚੈਕਿੰਗ ਸਹਿਰ ਵਿੱਚ ਦਾਰਾ ਸਟੂਡੀਓ ਚੌਂਕ ਤੋਂ ਇਲਾਵਾ ਹੋਰ ਵੱਖ ਵੱਖ ਥਾਵਾਂ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਸ੍ਰੀ ਲਵਲੀਨ ਦੂਬੇ ਦੀ ਅਗਵਾਈ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜ਼ਿਲ੍ਹਾ ਟਰੈਫਿਕ ਪੁਲੀਸ ਵੱਲੋਂ ਨਾਕੇ ਲਗਾਏ ਗਏ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦੂਬੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮਿਸ਼ਨ ਤੰਦਰੁਸ਼ਤ ਪੰਜਾਬ ਤਹਿਤ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ, ਪਰੈਸ਼ਰ ਹਾਰਨ ਲਗਾਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ|
ਸ੍ਰੀ ਦੂਬੇ ਨੇ ਦੱਸਿਆ ਕਿ ਵੱਖ ਵੱਖ ਥਾਵਾਂ ਤੇ ਲਗਾਏ ਗਏ ਨਾਕਿਆਂ ਦੌਰਾਨ 50 ਵਾਹਨ ਚੈਕ ਕੀਤੇ ਗਏ ਜਿਨ੍ਹਾਂ ਵਿੱਚ ਟਰੱਕ ਅਤੇ ਬੱਸਾਂ ਸ਼ਾਮਲ ਸਨ| ਉਨ੍ਹਾਂ ਦੱਸਿਆ ਕਿ ਮੌਕੇ ਤੇ ਤਿੰਨ ਬੱਸਾਂ ਦੇ ਪ੍ਰੈਸ਼ਰ ਹਾਰਨ ਉਤਰਵਾਏ ਗਏ ਅਤੇ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਮਿੱਥੇ ਸਮੇਂ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪ੍ਰਮਾਣਤ ਪ੍ਰਦੂਸ਼ਣ ਚੈੱਕ ਸੈਂਟਰਾਂ ਤੋਂ ਆਪਣੇ ਵਾਹਨਾਂ ਦਾ ਪ੍ਰਦੂਸ਼ਣ ਚੈਕ ਕਰਵਾ ਕੇ ਸਰਟੀਫਿਕੇਟ ਪ੍ਰਾਪਤ ਕਰਨ ਅਤੇ ਸਰਟੀਫਿਕੇਟ ਦੀ ਮਿਆਦ ਖਤਮ ਹੋਣ ਤੇ ਤੁਰੰਤ ਦੁਬਾਰਾ ਪ੍ਰਦੂਸ਼ਣ ਕੰਟਰੋਲ ਚੈਕ ਸਰਟੀਫਿਕੇਟ ਪ੍ਰਾਪਤ ਕੀਤਾ ਜਾਵੇ|

Leave a Reply

Your email address will not be published. Required fields are marked *