ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਲੌਂਗੀ ਵਿਖੇ ਸਫਾਈ ਮੁਹਿੰਮ ਸ਼ੁਰੂ ਕੀਤੀ

ਐਸ.ਏ.ਐਸ.ਨਗਰ , 23 ਜੂਨ (ਸ.ਬ.) ਮਿਸ਼ਨ ਤੰਦਰੁਸਤ ਪੰਜਾਬ ਤਹਿਤ ਐਸ.ਏ.ਐਸ.ਨਗਰ ਨੇੜਲੇ ਪੈਂਦੇ ਪਿੰਡ ਬਲੌਂਗੀ ਦੀ ਮਾਰਕੀਟ ਅਤੇ ਇਸ ਦੇ ਆਲੇ ਦੁਆਲੇ ਦੀ ਸਫਾਈ ਮੁਹਿੰਮ ਦਾ ਅਗਾਜ ਐਸ.ਡੀ.ਐਮ ਮੁਹਾਲੀ ਡਾ. ਆਰ.ਪੀ ਸਿੰਘ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਰ.ਐਸ. ਕੰਗ ਵੱਲੋਂ ਖੁਦ ਸਫਾਈ ਕਾਰਜਾਂ ਵਿੱਚ ਹਿੱਸਾ ਲੈ ਕੇ ਕੀਤਾ ਗਿਆ|
ਇਸ ਮੌਕੇ ਡਾ. ਆਰ.ਪੀ. ਸਿੰਘ ਨੇ ਕਿਹਾ ਕਿ ਪਿੰਡ ਬਲੌਂਗੀ ਵਿਖੇ ਵਿਸ਼ੇਸ ਸਫਾਈ ਮੁਹਿੰਮ ਵਿੱਢੀ ਗਈ ਹੈ| ਉਨ੍ਹਾਂ ਕਿਹਾ ਕਿ ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਫਲ ਨਹੀਂ ਹੋ ਸਕਦੀ| ਇਸ ਲਈ ਬਲੌਂਗੀ ਦੇ ਲੋਕਾਂ ਨੂੰ ਵੀ ਸਫਾਈ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ| ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਸਾਨੂੰ ਸਾਰਿਆਂ ਨੂੰ ਆਪਣੇ ਘਰਾਂ ਦੇ ਨਾਲ ਨਾਲ ਆਪਣੇ ਆਲੇ ਦੁਆਲੇ ਦੀ ਸਫਾਈ ਲਈ ਵੀ ਜਾਗਰੂਕ ਹੋਣਾ ਪਵੇਗਾ| ਉਨ੍ਹਾਂ ਕਿਹਾ ਕਿ ਸਫਾਈ ਨਾਲ ਹੀ ਤੰਦਰੁਸਤ ਸਮਾਜ ਦੀ ਸਿਰਜਨਾ ਕੀਤੀ ਜਾ ਸਕਦੀ ਹੈ| ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਰ.ਐਸ ਕੰਗ ਨੇ ਕਿਹਾ ਕਿ ਜੇ ਅਸੀਂ ਆਪਣੇ ਆਲੇ ਦੁਆਲੇ ਦੀ ਸਫਾਈ ਨਹੀਂ ਰਖਾਗੇ ਤਾਂ ਗੰਦਗੀ ਕਾਰਨ ਮੱਖੀਆਂ ਅਤੇ ਮੱਛਰਾਂ ਦੀ ਭਰਮਾਰ ਹੋਵੇਗੀ| ਜਿਸ ਨਾਲ ਮਲੇਰੀਆ, ਡੇਂਗੂ ਅਤੇ ਹੋਰ ਤਰ੍ਹਾਂ ਤਰ੍ਹਾਂ ਦੀਆਂ ਬਿਮਾਰੀਆਂ ਦਾ ਸਾਨੂੰ ਸਿਕਾਰ ਹੋਣਾ ਪਵੇਗਾ| ਉਨ੍ਹਾਂ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਦਿਆਂ ਦੱਸਿਆ ਕਿ ਸਫਾਈ ਕਾਰਨ ਹੀ ਅਸੀਂ ਰੋਗ ਮੁਕਤ ਹੋ ਸਕਦੇ ਹਾਂ | ਇਸ ਮੌਕੇ ਪਿੰਡ ਬਲੌਂਗੀ ਦੇ ਪਤਵੰਤਿਆਂ ਅਤੇ ਆਮ ਲੋਕਾਂ ਨੇ ਵੀ ਸਫਾਈ ਮੁਹਿੰਮ ਵਿੱਚ ਹਿੱਸਾ ਲਿਆ|

Leave a Reply

Your email address will not be published. Required fields are marked *