ਮਿਸ਼ਨ ਫਤਿਹ ਦੀ ਸਫਲਤਾ ਲਈ ਪੰਚਾਂ-ਸਰਪੰਚਾਂ ਨੂੰ ਮਿਸ਼ਨ ਨਾਲ ਜੋੜਿਆ

ਐਸ.ਏ.ਐਸ. ਨਗਰ , 11 ਜੁਲਾਈ (ਸ.ਬ.) ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਖ਼ਿਲਾਫ਼ ਵਿੱਢੀ ਜੰਗ ਮਿਸ਼ਨ ਫ਼ਤਿਹ ਤਹਿਤ ਖੁਸ਼ਹਾਲੀ ਦੇ ਰਾਖੇ ਪਿੰਡ-ਪਿੰਡ ਕੋਵਿਡ-19 ਪ੍ਰਤੀ ਸਾਵਧਾਨੀਆਂ ਰੱਖਣ ਦਾ ਪ੍ਰਚਾਰ ਕਰ ਰਹੇ ਹਨ| ਜੀਓਜੀ ਦੇ ਜ਼ਿਲ੍ਹਾ ਐਸ. ਏ.ਐਸ ਨਗਰ ਦੇ ਮੁਖੀ ਬ੍ਰਿਗੇਡੀਅਰ (ਸੇਵਾ ਮੁਕਤ) ਮਨੋਹਰ ਸਿੰਘ ਨੇ ਦੱਸਿਆ ਕਿ ਖੁਸ਼ਹਾਲੀ ਦੇ ਰਾਖੇ ਮਿਸ਼ਨ ਫ਼ਤਿਹ ਦੇ ਬੈਜ ਲਗਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ|
ਉਹਨਾਂ ਦੱਸਿਆ ਕਿ ਪਿੰਡਾਂ ਵਿਚ ਕੋਵਿਡ-19 ਮਹਾਂਮਾਰੀ ਨੂੰ ਹਰਾਉਣ ਲਈ ਜੀਓਜੀਜ਼ ਵੱਲੋਂ ਪਿੰਡ ਦੀ ਗਰਾਮ ਪੰਚਾਇਤ ਦੇ ਮੈਂਬਰਾਂ ਸਮੇਤ ਆਸ਼ਾ ਵਰਕਰਾਂ, ਆਂਗਣਵਾੜੀ ਸੁਪਰਵਾਈਜਰਾਂ ਨੂੰ ਨਾਲ ਲੈਕੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ| ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪਿੰਡਾਂ ਵਿੱਚ ਲੋਕਾਂ ਨੂੰ ਮਾਸਕ ਪਾਉਣ, ਆਪਸੀ ਦੂਰੀ ਰੱਖਣ, ਹੱਥ ਧੋਹਣ ਇਕੱਠਾਂ ਵਿੱਚ ਨਾ ਜਾਣ ਅਤੇ ਕੋਰੋਨਾ ਵਾਇਰਸ ਤੋਂ ਬਚਣ ਲਈ ਹੋਰ ਇਹਤਿਆਤ ਵਰਤਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ| ਇਸ ਤੋਂ ਇਲਾਵਾ ਤਹਿਸੀਲ ਖਰੜ ਦੇ ਜੀ ਓ ਜੀ ਮੇਹਰ ਸਿੰਘ ਨੇ ਵਧੀਆ ਪ੍ਰਚਾਰ ਗਤੀਵਿਧੀਆਂ ਲਈ ਮੁੱਖ ਮੰਤਰੀ ਪੰਜਾਬ ਦੇ ਹਸਤਾਖਰ ਵਾਲਾ ਕਾਂਸੀ ਸਰਟੀਫਿਕੇਟ ਜਿੱਤਿਆ ਹੈ|

Leave a Reply

Your email address will not be published. Required fields are marked *