ਮਿਸਰ ਵਿੱਚ ਸੜਕ ਹਾਦਸੇ ਦੌਰਾਨ 3 ਚੀਨੀ ਸੈਲਾਨੀਆਂ ਦੀ ਮੌਤ

ਕਾਹਿਰਾ, 25 ਅਪ੍ਰੈਲ (ਸ.ਬ.) ਮਿਸਰ ਦੇ ਅਲੈਗਜ਼ੈਂਡਰੀਆ ਸ਼ਹਿਰ ਵਿੱਚ ਹੋਈ ਇਕ ਸੜਕ ਦੁਰਘਟਨਾ ਦੌਰਾਨ ਚੀਨ ਦੇ ਤਿੰਨ ਸੈਲਾਨੀਆਂ ਦੀ ਮੌਤ ਹੋ ਗਈ ਅਤੇ ਹੋਰ ਅੱਠ ਜ਼ਖਮੀ ਹੋ ਗਏ| ਸਰਕਾਰ ਨੇ ਅੱਜ ਇਕ ਬਿਆਨ ਵਿੱਚ ਦੱਸਿਆ ਕਿ ਜ਼ਖਮੀ ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ| ਮ੍ਰਿਤਕਾਂ ਦੇ ਨਾਂ ਸੰਬੰਧੀ ਅਜੇ ਜਾਣਕਾਰੀ ਨਹੀਂ ਮਿਲ ਸਕੀ ਅਤੇ ਨਾ ਹੀ ਉਨ੍ਹਾਂ ਦੀ ਉਮਰ ਸੰਬੰਧੀ ਕੁੱਝ ਪਤਾ ਲੱਗਾ ਹੈ|
ਜ਼ਿਕਰਯੋਗ ਹੈ ਕਿ ਸੈਲਾਨੀ ਉਦਯੋਗ ਮਿਸਰ ਦੀ ਆਮਦਨ ਦਾ ਮੁੱਖ ਸਰੋਤ ਹੈ ਪਰ 2011 ਵਿੱਚ ਹੋਈ ਕ੍ਰਾਂਤੀ ਅਤੇ ਉਸ ਦੇ ਬਾਅਦ ਪੈਦਾ ਹੋਏ ਹਾਲਾਤ ਕਾਰਣ ਇੱਥੇ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ਕਾਫੀ ਘੱਟ ਗਈ ਹੈ| ਇਸ ਦੇ ਇਲਾਵਾ 2015 ਵਿੱਚ ਇਕ ਜਹਾਜ਼ ਦੁਰਘਟਨਾ ਕਾਰਨ ਸੈਲਾਨੀਆਂ ਦੀ ਗਿਣਤੀ ਕਾਫੀ ਘਟੀ ਹੈ| ਜ਼ਿਕਰਯੋਗ ਹੈ ਕਿ ਹਾਲ ਹੀ ਦੇ ਮਹੀਨਿਆਂ ਵਿੱਚ ਰਾਜਨੀਤਿਕ ਸਥਿਰਤਾ ਵਿੱਚ ਹਾਲਾਤ ਕੁੱਝ ਸੁਧਰੇ ਹਨ| ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਉਹ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੇ ਹਨ| ਪੁਲੀਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ|

Leave a Reply

Your email address will not be published. Required fields are marked *