ਮਿਸ਼ਨ ਫਤਹਿ ਤਹਿਤ ਗੰਗਾ ਅਬਲੂ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ

ਬਠਿੰਡਾ, 1 ਜੁਲਾਈ (ਹਰਮੀਤ ਸਿਵੀਆਂ) ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਹਿ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸੁਖਬੀਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਭੁਪਿੰਦਰ ਕੌਰ ਅਤੇ ਇਕਬਾਲ ਸਿੰਘ ਬੁੱਟਰ ਦੀ ਅਗਵਾਈ ਹੇਠ ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਅਤੇ ਸਟਾਫ ਵੱਲੋਂ ਪਿੰਡ ਗੰਗਾ ਅਬਲੂ ਵਿਖੇ ਇਸ ਨਾਮੁਰਾਦ ਬਿਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ|
ਇਸ ਮੌਕੇ ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਨੇ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਿਸ ਵਿੱਚ ਮੂੰਹ ਨੂੰ ਢੱਕ ਕੇ ਰੱਖਣਾ, ਦੋ ਗਜ਼ ਦੀ ਦੂਰੀ ਬਣਾ ਕੇ ਰੱਖਣਾ, ਸਾਬਣ ਨਾਲ ਹੱਥ ਧੋਣਾ, ਗਰਮ ਪਾਣੀ ਦੀ ਵਰਤੋਂ ਕਰਨਾ ਆਦਿ ਬਾਰੇ ਕਿਹਾ ਗਿਆ| 
ਇਸ ਮੌਕੇ ਗੁਰਬਖਸ਼ ਸਿੰਘ, ਸੂਬਾ ਸਿੰਘ ਅਤੇ ਪਿੰਡ ਦੇ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ|

Leave a Reply

Your email address will not be published. Required fields are marked *