ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਸਬੰਧੀ 4 ਐਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਵਿਖਾਈ


ਚੰਡੀਗੜ੍ਹ, 15 ਦਸੰਬਰ (ਸ.ਬ.) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਸਬੰਧੀ 4 ਐਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ| ਇਸ ਮੌਕੇ ਸ. ਬਲਬੀਰ ਸਿੱਧੂ ਨੇ ਦੱਸਿਆ ਕਿ ਇਹ 4 ਜਾਗਰੂਕਤਾ ਵੈਨਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਸਾਹਿਬਜਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਜੋਖਮ ਵਾਲੇ ਸ਼ਹਿਰੀ/ਅਰਧ ਸ਼ਹਿਰੀ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ, ਇਸਦੇ ਲੱਛਣ ਅਤੇ ਰੋਕਥਾਮ ਆਦਿ ਬਾਰੇ ਵੱਡੀ ਸਕਰੀਨ ਤੇ ਫ਼ਿਲਮਾਂ ਦਿਖਾ ਕੇ ਇਸ ਮਹਾਂਮਾਰੀ ਬਾਰੇ ਜਾਗਰੂਕ ਕਰਨਗੀਆਂ|
ਕੋਰੋਨਾ ਦੇ ਖਾਤਮੇ ਲਈ ਬਣਾਈ ਗਈ ਵੈਕਸੀਨ ਬਾਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀਕਾਕਰਣ ਮੁਹਿੰਮ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਵੱਲੋਂ ਸਪਲਾਈ ਮਿਲਦੇ ਹੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੀਕਾਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ| 
ਇਸ ਮੌਕੇ ਤੇ ਡਾਇਰੈਕਟਰ ਹੈਲਥ ਸਰਵਿਸਸ ਡਾ. ਮਨਜੀਤ ਸਿੰਘ,                ਸਟੇਟ ਨੋਡਲ ਅਫਸਰ-ਕੋਵਿਡ-19 ਡਾ. ਰਾਜੇਸ਼ ਭਾਸਕਰ, ਸਟੇਟ ਪ੍ਰੋਗਰਾਮ ਅਫਸਰ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ|

Leave a Reply

Your email address will not be published. Required fields are marked *