ਮੀਰੀ ਪੀਰੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਐਸ. ਏ. ਐਸ. ਨਗਰ, 3 ਜੁਲਾਈ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ ਪੀਰੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਧਾਰਮਿਕ ਸਮਾਗਮ ਵਿੱਚ ਭਾਈ ਮਨਜੀਤ ਸਿੰਘ ਬਾਠ ਦੇ ਮੀਰੀ ਪੀਰੀ ਪੰਥਕ ਢਾਡੀ ਜੱਥੇ ਵੱਲੋਂ ਬਾਬਾ ਬੁੱਢਾ ਜੀ ਦੁਆਰਾ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਦੋ ਕ੍ਰਿਪਾਨਾਂ ਧਾਰਨ ਕਰਵਾਉਣ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ| ਭਾਈ ਓਂਕਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ | ਭਾਈ ਸੰਦੀਪ ਸਿੰਘ ਜੀ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਕਥਾ ਵਿਚਾਰ ਰਾਹੀਂ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ| ਇਸ ਤੋਂ ਇਲਾਵਾ ਭਾਈ ਗੁਰਵਿੰਦਰ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਓਂਕਾਰ ਸਿੰਘ, ਭਾਈ ਨਿਰਵੈਰ ਸਿੰਘ ਖਾਲਸਾ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਬਲਜੀਤ ਸਿੰਘ, ਭਾਈ ਧਰਮ ਸਿੰਘ, ਬੀਬੀ ਸੁਖਪਾਲ ਕੌਰ, ਬੀਬੀ ਵਰਿੰਦਰ ਕੌਰ ਖਾਲਸਾ ਅਤੇ ਅਨੰਦਪੁਰ ਸਾਹਿਬ ਵਾਲੀਆਂ ਬੀਬੀਆਂ ਦੇ ਪੰਥਕ ਢਾਡੀ ਜੱਥੇ ਤੋਂ ਇਲਾਵਾ ਗੁ: ਸਿੰਘ ਸ਼ਹੀਦਾਂ ਦੇ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਜਸਵੰਤ ਸਿੰਘ ਜੀ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ | ਭਾਈ ਧੰਨਾ ਸਿੰਘ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਇਸ ਮੌਕੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ: ਪ੍ਰਬੰਧਕ ਕਮੇਟੀ ਵੱਲੋਂ ਫਰੀ ਦਿੱਤੀ ਗਈ| ਅੱਜ ਕਰਵਾਏ ਗਏ ਵਿਸ਼ਾਲ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ| ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ, ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਗੁ: ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਗੁ: ਸਿੰਘ ਸ਼ਹੀਦਾਂ ਦੇ ਬਣ ਰਹੇ ਆਲੀਸ਼ਾਨ ਦਰਬਾਰ ਸਾਹਿਬ ਜੀ ਨੂੰ ਬਾਹਰੋਂ ਤਰਾਸ਼ੇ ਹੋਏ ਸਫੈਦ ਸੰਗਮਰਮਰ ਪੱਥਰ ਨਾਲ ਸਜਾਇਆ ਜਾ ਰਿਹਾ ਹੈ| ਦਰਬਾਰ ਸਾਹਿਬ ਦੀਆਂ ਛੱਤਾਂ ਤੇ ਸੁਨਹਿਰੀ ਮੀਨਾਕਾਰੀ, ਪੂਰੇ ਦਰਬਾਰ ਸਾਹਿਬ ਜੀ ਨੂੰ ਵਾਤਾਵਰਣ ਦੇ ਅਨੂਕੂਲਿਤ ਕਰਨ ਲਈ 90 ਟਨ ਦੇ ਏਅਰ ਕੰਡੀਸ਼ਨਡ ਪਲਾਂਟ, ਗੁੰਬਦ ਦੇ ਉੱਪਰ ਸੋਨਾ ਚੜ੍ਹਾਉਣ ਅਤੇ ਦੋਵੇਂ ਦਰਸ਼ਨੀ ਡਿਓਢੀਆਂ ਦੀ ਸੇਵਾ ਚੱਲ ਰਹੀ ਹੈ|

Leave a Reply

Your email address will not be published. Required fields are marked *