ਮੁਕਤਸਰ ਵਿੱਚ ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕਤਲ

ਮੁਕਤਸਰ, 15 ਮਈ (ਸ.ਬ.) ਕਾਂਗਰਸੀ ਆਗੂ ਅਤੇ ਪਿੰਡ ਭੋਲੇ ਕੋਠੇ ਚੀਦਿਆਂ ਵਾਲੇ ਦੇ ਸਾਬਕਾ ਸਰਪੰਚ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਛਿੰਦਾ ਸਿੰਘ ਦੀ ਦਿਨ-ਦਿਹਾੜੇ ਅਣਪਛਾਤੇ ਲੋਕਾਂ ਵਲੋਂ ਗੋਲੀਆਂ ਮਾਰ ਹੱਤਿਆ ਕਰ ਦਿੱਤੀ ਗਈ| ਮਿਲੀ ਜਾਣਕਾਰੀ ਮੁਤਾਬਕ ਕਾਂਗਰਸੀ ਆਗੂ ਛਿੰਦਾ ਸਿੰਘ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਕਿਤੇ ਜਾ ਰਹੇ ਸਨ ਅਤੇ ਜਦੋਂ ਉਹ ਪਿੰਡ ਦੋਦਾ ਨੇੜੇ ਭੋਲੇਵਾਲੀ ਕੋਟਲੀ ਕੋਲ ਪਹੁੰਚੇ ਤਾਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ| ਗੋਲੀ ਲੱਗਣ ਕਾਰਨ ਛਿੰਦਾ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ|
ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲੀਸ ਮੌਕੇ ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ| ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ|

Leave a Reply

Your email address will not be published. Required fields are marked *