ਮੁਕਾਬਲੇ ਵਿੱਚ ਤਿੰਨ ਨਕਸਲੀ ਢੇਰ, ਸੀ ਆਰ. ਪੀ. ਐਫ ਦਾ ਇਕ ਜਵਾਨ ਸ਼ਹੀਦ

ਰਾਂਚੀ, 15 ਅਪ੍ਰੈਲ (ਸ.ਬ) ਝਾਰਖੰਡ ਦੇ ਗਿਰੀਡੀਹ ਜ਼ਿਲੇ ਵਿੱਚ ਅੱਜ ਇਕ ਮੁਕਾਬਲੇ ਵਿੱਚ ਤਿੰਨ ਨਕਸਲੀ ਢੇਰ ਹੋ ਗਏ ਅਤੇ ਸੀ.ਆਰ.ਪੀ.ਐਫ. ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ| ਅਧਿਕਾਰੀਆਂ ਨੇ ਦੱਸਿਆ ਕਿ ਦੋਹਾਂ ਪੱਖਾਂ ਦਰਮਿਆਨ ਜ਼ਿਲੇ ਦੇ ਬੇਲਵਾ ਘਾਟ ਇਲਾਕੇ ਦੇ ਜੰਗਲਾਂ ਵਿੱਚ ਸਵੇਰੇ ਕਰੀਬ 6 ਵਜੇ ਉਸ ਸਮੇਂ ਮੁਕਾਬਲਾ ਹੋਇਆ, ਜਦੋਂ ਕੇਂਦਰੀ ਰਿਜ਼ਰਵ ਪੁਲੀਸ ਫੋਰਸ (ਸੀ.ਆਰ.ਪੀ.ਐਫ.) ਦੀ 7ਵੀਂ ਬਟਾਲੀਅਨ ਦੇ ਜਵਾਨ ਮੁਹਿੰਮ ਚੱਲਾ ਰਹੇ ਸਨ| ਇਹ ਜ਼ਿਲਾ ਰਾਜਧਾਨੀ ਰਾਂਚੀ ਤੋਂ ਕਰੀਬ 185 ਕਿਲੋਮੀਟਰ ਦੂਰ ਹੈ|
ਅਧਿਕਾਰੀਆਂ ਨੇ ਦੱਸਿਆ ਕਿ ਅਜੇ ਤੱਕ ਮੁਕਾਬਲੇ ਵਾਲੀ ਜਗ੍ਹਾ ਤੋਂ ਤਿੰਨ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਕੋਲੋਂ ਏ.ਕੇ.-47 ਰਾਈਫਲ, ਤਿੰਨ ਮੈਗਜ਼ੀਨ ਅਤੇ ਚਾਰ ਪਾਈਪ ਬੰਬ ਬਰਾਮਦ ਕੀਤੇ ਗਏ| ਉਨ੍ਹਾਂ ਨੇ ਦੱਸਿਆ ਕਿ ਮੁਕਾਬਲੇ ਵਿੱਚ ਸੀ.ਆਰ.ਪੀ.ਐਫ. ਦੇ ਇਕ ਜਵਾਨ ਦੀ ਵੀ ਮੌਤ ਹੋ ਗਈ| ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਫੋਰਸ ਮੁਕਾਬਲੇ ਵਾਲੀ ਜਗ੍ਹਾ ਦੀ ਜਾਂਚ ਕਰ ਰਹੇ ਹਨ|

Leave a Reply

Your email address will not be published. Required fields are marked *