ਮੁਕਾਬਲੇ ਵਿੱਚ ਲਸ਼ਕਰ ਦੇ 3 ਅੱਤਵਾਦੀ ਢੇਰ, ਫੌਜ ਦਾ ਸਰਚ ਆਪਰੇਸ਼ਨ ਜਾਰੀ

ਸ਼੍ਰੀਨਗਰ, 21 ਨਵੰਬਰ (ਸ.ਬ.) ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਦੇ ਹੰਦਵਾੜਾ ਵਿੱਚ ਮੁਕਾਬਲੇ ਦੇ ਦੌਰਾਨ ਲਸ਼ਕਰ ਦੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ| ਫਿਲਹਾਲ ਫੌਜ ਦਾ ਸਰਚ ਆਪਰੇਸ਼ਨ ਜਾਰੀ ਹੈ| ਫੌਜ ਨੂੰ ਇਲਾਕੇ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਫੌਜ ਨੇ ਪੂਰੇ ਇਲਾਕੇ ਨੂੰ ਘੇਰ ਲਿਆ| ਖੁਦ ਨੂੰ ਘਿਰਦਾ ਹੋਇਆ ਦੇਖ ਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ| ਫੌਜ ਦੇ ਜਵਾਨਾਂ ਨੇ ਵੀ ਜਵਾਬੀ ਫਾਇਰਿੰਗ ਕੀਤੀ ਜਿਸ ਵਿੱਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਖਬਰ ਹੈ|

Leave a Reply

Your email address will not be published. Required fields are marked *