ਮੁਲਾਜਮਾਂ ਤੇ ਪੈਨਸ਼ਨਰਾਂ ਦੀ ਭੁੱਖ ਹੜਤਾਲ ਨੌਵੇਂ ਦਿਨ ਵਿੱਚ ਦਾਖਲ

ਐਸ.ਏ.ਐਸ.ਨਗਰ, 24 ਸਤੰਬਰ (ਸ.ਬ.) ਪੰਜਾਬ ਯੂ.ਟੀ. ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਅੱਜ ਨੌਵੇਂ ਦਿਨ ਵਿੱਚ ਦਾਖਲ ਹੋ ਗਈ ਹੈ| 
ਅੱਜ ਦੀ ਹੜਤਾਲ ਵਿੱਚ ਸਰਵ ਸ੍ਰੀ ਗੁਰਮੇਲ ਸਿੰਘ ਮੌਜੋਵਾਲ,ਨਰਿਦੰਰ ਕੁਮਾਰ ਜਿੰਦਲ, ਹਰਪਾਲ ਸਿੰਘ, ਅਮਰਜੀਤ ਸਿੰਘ ਵਾਲੀਆ, ਅਮਰ ਸਿੰਘ ਧਾਲੀਵਾਲ, ਮਲਕੀਤ ਸਿੰਘ, ਰਵਿੰਦਰ ਕੌਰ ਗਿੱਲ, ਕਮਲਜੀਤ ਕੌਰ ਭਾਟੀਆ, ਗੁਰਬਖਸ਼ ਸਿੰਘ, ਕੁਲਦੀਪ ਸਿੰਘ ਭਾਟੀਆ ਅਤੇ ਅਮਰਜੀਤ ਕੌਰ ਸ਼ਾਮਿਲ ਸਨ|
ਇਸ ਮੌਕੇ ਸੰਬੋਧਨ ਕਰਦਿਆ ਡਾ. ਹਜਾਰਾ ਸਿੰਘ ਚੀਮਾ, ਜਗਦੀਸ਼ ਸਿੰਘ ਸਰਾਓਂ ਅਤੇ ਮਨਤੇਜ ਸਿੰਘ ਜਿਲ੍ਹਾ ਪ੍ਰਧਾਨ ਜੰਗਲਾਤ ਵਰਕਰਜ ਯੂਨੀਅਨ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜਮਾਂ ਦੀਆਂ ਹੱਕੀ ਮੰਗਾਂ ਤੁੰਰਤ ਪ੍ਰਵਾਨ ਕਰਨ ਦਾ ਐਲਾਨ ਕਰੇ| ਇਸ ਮੌਕੇ ਆਗੂਆਂ ਨੇ ਕਿਸਾਨਾਂ ਨਾਲ ਇਕਮੁੱਠਤਾ ਦਿਖਾਉਂਦੇ ਹੋਏ ਉਹਨਾਂ ਦੇ ਸੰਘਰਸ਼ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੰਦਿਆਂ          ਕੇਂਦਰ ਸਰਕਾਰ ਨੂੰ ਇਹ ਕਿਸਾਨ ਵਿਰੋਧੀ ਬਿੱਲ ਵਾਪਿਸ ਲੈਣ ਦੀ ਮੰਗ ਕੀਤੀ|
ਇਸ ਮੌਕੇ ਮਨਿੰਦਰ ਸਿੰਘ ਸਿਸਵਾ, ਸੁਲੱਖਣ ਸਿੰਘ,ਅਮਨਦੀਪ ਡੇਰਾਬੱਸੀ, ਸਵਰਨ ਸਿੰਘ ਦੇਸੂਮਾਜਰਾ, ਕਰਮਾਪੁਰੀ ਅਤੇ ਗੌ.ਟੀ.  ਯੂਨੀਅਨ ਦੇ ਪ੍ਰਧਾਨ ਸੁਰਜੀਤ ਸਿੰਘ ਮੁਹਾਲੀ ਹਾਜਿਰ ਸਨ|

Leave a Reply

Your email address will not be published. Required fields are marked *