ਮੁਲਾਜਮਾਂ ਦੀਆਂ ਮੰਗਾਂ ਸੰਬਧੀ ਪੁੱਡਾ ਭਵਨ ਵਿਖੇ ਧਰਨਾ ਦਿੱਤਾ

ਐਸ.ਏ.ਐਸ.ਨਗਰ, 4 ਜੂਨ (ਸ.ਬ.) ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਕਰਮਚਾਰੀਆਂ ਵਲੋਂ ਪੁੱਡਾ ਭਵਨ ਮੁਹਾਲੀ ਵਿਖੇ ਮੁਲਾਜਮਾਂ ਦੀਆਂ ਮੰਗਾਂ ਸੰਬਧੀ ਚਲ ਰਹੇ ਸੰਘਰਸ਼ ਦੌਰਾਨ ਧਰਨਾ ਦਿੱਤਾ ਗਿਆ  ਅਤੇ ਸਰਕਾਰ ਦੇ ਖਿਲਾਫ ਨਾਹਰੇਬਾਜੀ ਕੀਤੀ ਗਈ| 
ਬਾਅਦ ਵਿੱਚ ਮੁਲਾਜਮਾਂ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਆਗੂਆਂ ਦੇ  ਪ੍ਰਮੁੱਖ ਸਕੱਤਰ ਸ੍ਰ ਸਰਵਜੀਤ ਸਿੰਘ ਅਤੇ ਮੁੱਖ ਪ੍ਰਸ਼ਾਸਕ ਪੁੱਡਾ ਸ੍ਰੀਮਤੀ ਤਨੂੰ ਕਸ਼ਯਪ ਨਾਲ ਮੀਟਿੰਗ ਕੀਤੀ ਗਈ ਜਿਸ ਦੌਰਾਨ ਆਗੂਆਂ ਨੇ ਕਰਮਚਾਰੀਆਂ ਦੀਆਂ ਲਮਕ ਰਹੀਆਂ ਮੰਗਾਂ ਪੂਰੀਆਂ ਕਰਨ ਅਤੇ ਕਰਮਚਾਰੀਆਂ ਦੇ ਮਸਲੇ ਹਲ ਕਰਨ ਦੀ ਮੰਗ ਕੀਤੀ ਗਈ ਅਤੇ ਅਧਿਕਾਰੀਆਂ ਵਲੋਂ ਭਰੋਸਾ ਦਿੱਤੇ ਜਾਣ ਤੇ ਪੁੱਡਾ ਭਵਨ ਅੱਗੇ ਚਲ ਰਹੀ ਭੁੱਖ-ਹੜਤਾਲ ਨੂੰ ਕੁਝ ਸਮੇਂ ਲਈ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ| ਇਸ ਮੌਕੇ ਯੂਨੀਅਨ ਦੇ ਸੂਬਾਈ ਪ੍ਰਧਾਨ ਸ੍ਰ. ਸੁਖਦੇਵ ਸਿੰਘ ਸੈਣੀ, ਸੀਨੀ. ਮੀਤ ਪ੍ਰਧਾਨ ਸ੍ਰ. ਜਰਨੈਲ ਸਿੰਘ, ਜਨਰਲ ਸਕੱਤਰ ਸੀਸ਼ਨ ਕੁਮਾਰ, ਵਿੱਤ ਸਕੱਤਰ ਦਵਾਰਿਕਾ ਪ੍ਰਸਾਦ, ਸਕੱਤਰ ਬਲਜਿੰਦਰ ਸਿੰਘ, ਸਿੰਗਾਰਾ ਸਿੰਘ, ਕੁਲਦੀਪ ਸਿੰਘ, ਹਰਜੀਤ ਸਿੰਘ ਖਜਾਨਚੀ ਹਾਜਿਰ ਸਨ|     

Leave a Reply

Your email address will not be published. Required fields are marked *