ਮੁਲਾਜਮ ਪੈਨਸ਼ਨਰ ਟਾਸਕ ਫੋਰਸ ਸੰਘਰਸ਼ ਕਮੇਟੀ ਵਲੋਂ ਧਰਨਾ


ਪਟਿਆਲਾ, 25 ਨਵੰਬਰ (ਜਸਵਿੰਦਰ ਸਂੈਡੀ) ਮੁਲਾਜਮ ਪੈਨਸ਼ਨਰ ਟਾਸਕ ਫੋਰਸ ਸੰਘਰਸ਼ ਕਮੇਟੀ ਵਲੋਂ ਪਾਵਰ ਸਟੇਟ ਕਾਰਪੋਰੇਸ਼ਨ ਲਿਮਟਿਡ ਦੇ ਦਫ਼ਤਰ ਦੇ ਬਾਹਰ ਧਰਨਾ ਦਿਤਾ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਸੰਘਰਸ਼ ਕਮੇਟੀ ਦੇ  ਕਨਵੀਨਰ ਕੁਲਦੀਪ ਸਿੰਘ ਖੰਨਾ ਨੇ ਕਿਹਾ ਕਿ ਬਿਜਲੀ ਵਿਭਾਗ ਅਤੇ ਸਰਕਾਰ ਵਲੋਂ ਉਹਨਾਂ ਦੀਆਂ ਮੰਗਾਂ ਮੰਨਣ ਦੀ ਥਾਂ ਟਾਲ ਮਟੌਲ ਦੀ ਨੀਤੀ ਅਪਨਾਈ ਜਾ ਰਹੀ ਹੈ, ਜਿਸ ਕਾਰਨ ਮੁਲਾਜਮਾਂ ਅਤੇ ਪੈਨਸ਼ਨਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ| ਉਹਨਾਂ  ਮੰਗ ਕੀਤੀ ਕਿ ਬੈਂਡ ਕਮਿਸ਼ਨ ਨੂੰ ਲਾਗੂ ਕੀਤਾ ਜਾਵੇ, ਕਿਸਾਨ ਵਿਰੋਧੀ ਬਿੱਲ ਅਤੇ ਬਿਜਲੀ ਸੋਧ ਬਿੱਲ 2020 ਨੂੰ ਵਾਪਸ ਲਿਆ ਜਾਵੇ, ਸਾਲ 2016 ਦੇ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ|

Leave a Reply

Your email address will not be published. Required fields are marked *