ਮੁਹਾਲੀ ਅਤੇ ਰੋਪੜ ਜਿਲ੍ਹਿਆਂ ਦੇ ਕਿਸਾਨਾਂ ਨੇ ਕੱਢੀ ਟ੍ਰੈਕਟਰ ਰੈਲੀ
ਐਸ.ਏ.ਐਸ.ਨਗਰ, 18 ਜਨਵਰੀ (ਸ.ਬ.) ਮੁਹਾਲੀ ਅਤੇ ਰੋਪੜ ਜਿਲ੍ਹੇ ਨਾਲ ਸੰਬੰਧਿਤ ਕਿਸਾਨਾਂ ਵਲੋਂ ਅੱਜ ਸੈਂਕੜਿਆਂ ਦੀ ਗਿਣਤੀ ਵਿੱਚ ਟ੍ਰੈਕਟਰ ਲਿਆ ਕੇ ਸ਼ਹਿਰ ਦੀਆਂ ਸੜਕਾਂ ਤੇ ਟ੍ਰੈਕਟਰ ਰੈਲੀ ਕੱਢੀ ਗਈ ਜਿਹੜੀ ਫੇਜ਼ 1 ਤੋਂ ਸ਼ੁਰੂ ਹੋਈ ਅਤੇ ਵੱਖ ਵੱਖ ਫੇਜ਼ਾਂ ਵਿੱਚੋਂ ਦੀ ਲੰਘਦੀ ਹੋਈ ਵਾਪਸ ਉੱਥੇ ਹੀ ਸਮਾਪਤ ਹੋਈ।
ਟ੍ਰੈਕਟਰ ਰੈਲੀ ਦੌਰਾਨ ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਖਿਲਾਫ ਨਾਹਰੇਬਾਜੀ ਕੀਤੀ ਗਈ ਅਤੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਗਈ।