ਮੁਹਾਲੀ ਇੰਡਸਟਰੀਜ ਐਸੋਸੀਏਸ਼ਨ ਨੇ ਵੈਟ ਰਿਫੰਡ ਕਰਨ ਦਾ ਸਵਾਗਤ ਕੀਤਾ

ਐਸ ਏ ਐਸ ਨਗਰ, 28 ਅਪ੍ਰੈਲ (ਸ.ਬ.) ਮੁਹਾਲੀ ਇੰਡਸਟਰੀਜ ਐਸੋਸੀਏਸ਼ਨ ਦੇ ਇੱਕ ਵਫਦ ਨੇ ਪੰਜਾਬ ਦੇ ਵਿੱਤ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਦਯੋਗਪਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ|
ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਗਗਨ ਛਾਬੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਨਵੀਂ ਉਦਯੋਗ ਪਾਲਿਸੀ ਬਣਾਈ ਹੈ, ਉਹ ਪੰਜਾਬ ਵਿੱਚ ਉਦਯੋਗਾਂ ਦੀ ਭਲਾਈ ਲਈ ਲਾਹੇਵੰਦ ਹੋਵੇਗੀ| ਉਹਨਾਂ ਕਿਹਾ ਕਿ ਇਸ ਉਦਯੋਗ ਪਾਲਿਸੀ ਨਾਲ ਰੁਜਗਾਰ ਦੇ ਖੇਤਰ ਵਿੱਚ ਵੀ ਵਾਧਾ ਹੋਵੇਗਾ|
ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਦਾ ਵੈਟ ਰਿਫੰਡ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੀ ਧੰਨਵਾਦ ਕੀਤਾ| ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਜੀਵ ਗੁਪਤਾ ਵੀ ਮੌਜੂਦ ਸਨ|

Leave a Reply

Your email address will not be published. Required fields are marked *