ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਾਰੇ ਨਹੀਂ ਹੋਇਆ ਫੈਸਲਾ

ਐਸ.ਏ.ਐਸ.ਨਗਰ, 16 ਦਸੰਬਰ (ਸ.ਬ.) ਆਮ ਆਦਮੀ ਪਾਰਟੀ ਦੀ ਉੱਚ ਅਗਵਾਈ ਦੀ ਬੀਤੀ ਸ਼ਾਮ ਦਿੱਲੀ ਵਿੱਚ ਹੋਈ ਮੀਟਿੰਗ (ਜੋ ਦੇਰ ਰਾਤ ਤਕ ਚਲੀ) ਵਿੱਚ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਾਰੇ ਕੋਈ ਫੈਸਲਾ ਨਾ ਹੋਣ ਹੁਣ ਇਸ ਸੰਬੰਧੀ ਫੈਸਲਾ ਭਲਕੇ ਹੋਣ ਦੀ ਸੰਭਾਵਨਾ ਹੈ| ਜ਼ਿਕਰਯੋਗ ਹੈ ਕਿ ਮੁਹਾਲੀ ਤੋਂ ਐਲਾਨੇ ਗਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰ.ਹਿੰਮਤ ਸਿੰਘ ਸ਼ੇਰਗਿੱਲ ਨੂੰ ਪਾਰਟੀ ਵੱਲੋਂ ਮਜੀਠਾ ਹਲਕੇ ਤੋਂ ਆਪਣਾ ਅਧਿਕਾਰਤ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹੁਣ ਪਾਰਟੀ ਵੱਲੋਂ ਮੁਹਾਲੀ ਹਲਕੇ ਤੋਂ ਨਵੇਂ ਉਮੀਦਵਾਰ ਦਾ ਐਲਾਨ ਕੀਤਾ ਜਾਣਾ ਹੈ ਅਤੇ ਲੋਕਾਂ ਵਿੱਚ ਇਹ ਉਤਸੁਕਤਾ ਬਣੀ ਹੋਈ ਹੈ ਕਿ ਸ੍ਰੀ ਸ਼ੇਰਗਿਲ ਤੋਂ ਬਾਅਦ ਹੁਣ ਪਾਰਟੀ ਵੱਲੋਂ ਮੁਹਾਲੀ ਹਲਕੇ ਤੋਂ ਕਿਸਨੂੰ ਉਮੀਦਵਾਰ ਬਣਾਇਆ ਜਾਂਦਾ ਹੈ|
ਇਸ ਸੰਬਧੀ ਸੰਪਰਕ ਕਰਨ ਤੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਕਨਵੀਨਰ ਸ੍ਰ. ਗੁਰਪ੍ਰੀਤ ਸਿੰਘ ਵੜੈਚ ਨੇ ਦਸਿਆ ਕਿ ਬੀਤੀ ਸ਼ਾਮ ਦਿੱਲੀ ਵਿੱਚ ਹੋਈ ਮੀਟਿੰਗ ਵਿੱਚ ਮੁਹਾਲੀ ਵਿਧਾਨਸਭਾ ਹਲਕੇ ਤੋਂ ਚੋਣ ਲੜਣ ਵਾਲੇ ਉਮੀਦਵਾਰ ਬਾਰੇ ਕੋਈ ਫੈਸਲਾ ਨਾ ਹੋਣ ਕਾਰਨ ਹੁਣ ਇਸ ਸੰਬੰਧੀ ਵਿਚਾਰ ਕਰਨ ਲਈ ਪਾਰਟੀ ਆਗੂਆਂ ਦੀ ਭਲਕੇ ਚੰਡੀਗੜ੍ਹ ਵਿੱਚ ਮੀਟਿੰਗ ਰੱਖੀ ਗਈ ਹੈ ਇਸ ਵਿੱਚ ਫੈਸਲਾ ਹੋਣ ਉਪਰੰਤ ਮੁਹਾਲੀ ਤੋਂ ਚੋਣ ਲੜਣ ਵਾਲੇ ਉਮੀਦਵਾਰ ਦਾ ਰਸਮੀ ਐਲਾਨ ਕਰ ਦਿੱਤਾ ਜਾਵੇਗਾ|

Leave a Reply

Your email address will not be published. Required fields are marked *