ਮੁਹਾਲੀ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ: ਸਿੱਧੂ

ਐਸ ਏ ਐਸ ਨਗਰ, 6 ਜੂਨ (ਸ.ਬ.) ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੂੰ ਵਿਧਾਨ ਸਭਾ ਚੋਣਾਂ ਵਿਚ ਲਗਾਤਾਰ ਤੀਜੀ ਵਾਰ ਮਿਲੀ ਜਿੱਤ ਦੀ ਖੁਸ਼ੀ ਵਿਚ ਫੇਜ਼ ਛੇ ਦੇ ਨਿਵਾਸੀਆਂ ਦੁਆਰਾ ਸਥਾਨਕ ਕੌਂਸਲਰ ਨਰੈਣ ਸਿੰਘ ਸਿੱਧੂ ਦੀ ਅਗਵਾਈ ਹੇਠ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪੁਆਏ ਗਏ| ਇਸ     ਫੇਜ਼ ਦੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਇਸ ਧਾਰਮਿਕ ਸਮਾਗਮ ਦੌਰਾਨ ਵਿਧਾਇਕ ਸ. ਸਿੱਧੂ ਤੋਂ ਇਲਾਵਾ ਉਨ੍ਹਾਂ ਦੀ ਧਰਮਪਤਨੀ ਬੀਬੀ ਦਲਜੀਤ ਕੌਰ ਸਿੱਧੂ ਅਤੇ ਸਪੁੱਤਰ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੂੰ ਵੀ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ|
ਇਸ ਮੌਕੇ ਬੋਲਦਿਆਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟਾਂ ਪਾ ਕੇ ਆਪਣਾ ਫਰਜ਼ ਤਾਂ ਪੂਰਾ ਕਰ ਦਿੱਤਾ ਹੈ ਅਤੇ ਹੁਣ ਲੋਕਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ| ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਵਿਚ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਆਪਣੀ ਪਹਿਲੋਂ ਹੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਹੁਣ ਸ਼ਹਿਰ ਵਿਚ ਲੜਕੀਆਂ ਲਈ ਵੱਖਰਾ ਕਾਲਜ ਬਣਵਾਉਣਾ ਅਤੇ ਉਦਯੋਗਿਕ ਇਕਾਈਆਂ ਨੂੰ ਬੜਾਵਾ ਦੇਣਾ ਉਨ੍ਹਾਂ ਦਾ ਮੁੱਖ ਟੀਚਾ ਹੈ| ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਮੁਹਾਲੀ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਦੀ ਸਾਫ ਸਫਾਈ ਅਤੇ ਸੁੰਦਰਤਾ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਉਹ ਕਾਂਗਰਸੀ ਕੌਂਸਲਰਾਂ ਅਤੇ ਹੋਰਨਾਂ ਆਗੂਆਂ ਨੂੰ ਸ਼ਹਿਰ ਦੇ ਰਹਿੰਦੇ ਵਿਕਾਸ ਕਾਰਜਾਂ ਦੀ ਸੂਚੀ ਬਣਾਉਣ ਦੇ ਪਹਿਲੋਂ ਹੀ ਨਿਰਦੇਸ਼ ਜਾਰੀ ਕਰ ਚੁਕੇ ਹਨ ਤਾਂ ਕਿ ਜਲਦ ਤੋਂ ਜਲਦ ਪੰਜਾਬ ਸਰਕਾਰ ਕੋਲੋਂ ਇਨ੍ਹਾਂ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਵਾਇਆ ਜਾ ਸਕੇ| ਇਸ ਮੌਕੇ  ਸਟੇਜ ਸਕੱਤਰ ਦੀ ਭੂਮਿਕਾ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਦੁਆਰਾ ਨਿਭਾਈ ਗਈ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ|
ਇਸ ਮੌਕੇ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਅਮਰੀਕ ਸਿੰਘ ਸੋਮਲ, ਜਸਬੀਰ ਸਿੰਘ ਮਣਕੂ, ਸੁਰਿੰਦਰ ਸਿੰਘ ਰਾਜਪੂਤ, ਨਛੱਤਰ ਸਿੰਘ, ਸੁਮਨ ਗਰਗ, ਤਰਨਜੀਤ ਕੌਰ ਗਿੱਲ, ਰਾਜ ਰਾਣੀ ਜੈਨ (ਸਾਰੇ ਕੌਂਸਲਰ), ਧਰਮ ਸਿੰਘ ਸੈਣੀ, ਪਰਮਜੀਤ ਸਿੰਘ ਗਿੱਲ ਪ੍ਰਧਾਨ ਪ੍ਰਬੰਧਕੀ ਕਮੇਟੀ ਗੁਰਦੁਆਰਾ ਸਾਚਾ ਧੰਨ, ਰਾਮ ਸਿੰਘ ਪ੍ਰਧਾਨ ਪ੍ਰਬੰਧਕੀ   ਕਮੇਟੀ ਗੁਰਦੁਆਰਾ ਫੇਜ ਛੇ, ਜਨਰਲ ਸਕੱਤਰ ਭੁਪਿੰਦਰ ਸਿੰਘ, ਚੌ. ਹਰੀਪਾਲ ਚੋਲਟਾ, ਗੁਰਚਰਨ ਸਿੰਘ ਭੰਵਰਾ, ਸੱਤਪਾਲ ਸਿੰਘ ਕਛਿਆੜਾ, ਮਨਮੋਹਨ ਸਿੰਘ ਬੈਦਵਾਣ, ਮਨਜੀਤ ਸਿੰਘ ਭੱਲਾ, ਗੁਰਦੀਪ ਸਿੰਘ ਗੁਲਾਟੀ, ਸੁਰਜੀਤ ਸਿੰਘ ਨਾਮਧਾਰੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ|

Co

Leave a Reply

Your email address will not be published. Required fields are marked *