ਮੁਹਾਲੀ ਦੇ ਵਸਨੀਕ ਹੀ ਮੇਰੀ ਅਸਲ ਟੀਮ : ਕੁਲਵੰਤ ਸਿੰਘ

ਐਸ ਏ ਐਸ ਨਗਰ, 20 ਜਨਵਰੀ (ਸ.ਬ.) ਨਗਰ ਨਿਗਮ ਦੇ ਸਾਬਕਾ ਮੇਅਰ ਸz. ਕੁਲਵੰਤ ਸਿੰੰਘ ਨੇ ਕਿਹਾ ਹੈ ਕਿ ਮੁਹਾਲੀ ਸ਼ਹਿਰ ਦੇ ਵਸਨੀਕ ਹੀ ਉਹਨਾਂ ਦੀ ਅਸਲ ਟੀਮ ਹਨ ਅਤੇ ਸ਼ਹਿਰ ਵਾਸੀ ਹੀ ਉਹਨਾਂ ਦਾ ਫੈਸਲਾ ਕਰਣਗੇ। ਬੀਤੇ ਕੱਲ ਹਲਕਾ ਵਿਧਾਇਕ ਅਤੇ ਪੰਜਾਬ ਦੇ ਸਿਹਤ ਮੰਤਰੀ ਸz. ਬਲਬੀਰ ਸਿੰਘ ਸਿੱਧੂ ਵਲੋਂ ਸਾਬਕਾ ਮੇਅਰ ਦੇ ਖਿਲਾਫ ਕੀਤੀ ਗਈ ਬਿਆਨਬਾਜੀ ਦਾ ਜਵਾਬ ਦਿੰਦਿਆਂ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਕਿਸਮ ਦੀ ਬਿਆਨਬਾਜੀ ਨਾਲ ਕੁੱਝ ਹੋਣ ਵਾਲਾ ਨਹੀਂ ਹੈ ਕਿਉਂਕਿ ਸ਼ਹਿਰ ਵਾਸੀ ਸੱਚਾਈ ਜਾਣਦੇ ਹਨ ਕਿ ਕਿਹੜਾ ਆਗੂ ਹੁਣ ਤਕ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਉਂਦਾ ਰਿਹਾ ਹੈ। ਨਗਰ ਨਿਗਮ ਚੋਣਾਂ ਲਈ ਪ੍ਰਚਾਰ ਦੌਰਾਨ ਉਹਨਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਦੀ ਕੋਈ ਅਜਿਹੀ ਉਪਲਬਧੀ ਨਹੀਂ ਹੈ ਕਿ ਉਹ ਲੋਕਾਂ ਦੀਆਂ ਵੋਟਾਂ ਮੰਗ ਸਕੇ ਅਤੇ ਇਹੀ ਕਾਰਨ ਹੈ ਕਿ ਕਾਂਗਰਸੀ ਆਗੂ ਉਹਨਾਂ ਦੇ ਖਿਲਾਫ ਬਲੋੜੀ ਬਿਆਨਬਾਜੀ ਕਰਕੇ ਸਸਤੀ ਰਾਜਨੀਤੀ ਦਾ ਪ੍ਰਗਟਾਵਾ ਕਰ ਰਹੇ ਹਨ।

ਇਸ ਮੌਕੇ ਸz. ਕੁਲਵੰਤ ਸਿੰਘ ਨੇ ਕਿਹਾ ਕਿ ਉਹਨਾਂ ਦਾ ਇੱਕੋ ਇੱਕ ਮੁੱਦਾ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੈ ਜਦੋਂਕਿ ਉਹਨਾਂ ਦੇ ਵਿਰੋਧੀਆਂ ਦਾ ਇੱਕ ਸੂਤਰੀ ਪ੍ਰੋਗਰਾਮ ਸਿਰਫ ਅਤੇ ਸਿਰਫ ਉਹਨਾਂ ਨੂੰ ਨਿਸ਼ਾਨਾ ਬਣਾਉਣਾ ਹੈ। ਸz. ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਸ਼ਹਿਰ ਦੇ ਵਸਨੀਕ ਪਹਿਲਾਂ ਹੀ ਵਿਕਾਸ ਦੇ ਮੁੱਦੇ ਤੇ ਵੋਟਾਂ ਪਾਉਣ ਦਾ ਮਨ ਬਣਾ ਚੁੱਕੇ ਹਨ ਅਤੇ ਉਹਨਾਂ ਦੇ ਪਿਛਲੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਮੁਹਾਲੀ ਸ਼ਹਿਰ ਦਾ ਸਰਬਪੱਖੀ ਵਿਕਾਸ ਹੋਇਆ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਹੋਰਨਾਂ ਮੰਤਰੀਆਂ ਕੋਲ ਨਾ ਤਾਂ ਕੋਈ ਯੋਜਨਾ ਹੈ ਅਤੇ ਨਾ ਹੀ ਵਿਖਾਉਣ ਲਈ ਪਹਿਲਾਂ ਕੀਤਾ ਕੋਈ ਕੰਮ ਹੈ ਇਸ ਲਈ ਸੱਤਾਧਾਰੀ ਪਾਰਟੀ ਦੇ ਆਗੂ ਫਿਜੂਲ ਮੁੱਦੇ ਉਭਾਰ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇਸੇ ਲੜੀ ਵਿੱਚ ਸੱਤਾਧਾਰੀਆਂ ਵਲੋਂ ਉਹਨਾਂ ਦਾ ਨਾਮ ਲੈ ਕੇ ਨਿੱਜੀ ਕਿਸਮ ਦੀ ਬਿਆਨਬਾਜੀ ਕੀਤੀ ਜਾ ਰਹੀ ਹੈ ਪਰੰਤੂ ਸ਼ਹਿਰ ਵਾਸੀ ਇਹਨਾਂ ਸਿਆਸੀ ਚਾਲਾਂ ਵਿੱਚ ਨਹੀਂ ਆਉਣਗੇ ਅਤੇ ਇਹ ਚੋਣ ਵਿਕਾਸ ਦੇ ਮੁੱਦੇ ਤੇ ਹੀ ਹੋਵੇਗੀ।

Leave a Reply

Your email address will not be published. Required fields are marked *