ਮੁਹਾਲੀ ਦੇ ਸਰਵਪੱਖੀ ਵਿਕਾਸ ਲਈ ‘ਅਜ਼ਾਦ ਗਰੁੱਪ’ ਦੇ ਉਮੀਦਵਾਰਾਂ ਨੂੰ ਜਿਤਾਉਣਾ ਲਾਜ਼ਮੀ : ਬੀਬੀ ਕੁੰਭੜਾ

ਐਸ.ਏ.ਐਸ.ਨਗਰ, 10 ਫਰਵਰੀ (ਸ.ਬ.) ਸ਼ਹਿਰ ਮੁਹਾਲੀ ਦੇ ਸਰਵਪੱਖੀ ਵਿਕਾਸ ਲਈ ਸਾਬਕਾ ਮੇਅਰ ਸz. ਕੁਲਵੰਤ ਸਿੰਘ ਦੀ ਅਗਵਾਈ ਵਾਲੇ ਅਜ਼ਾਦ ਗਰੁੱਪ ਦੇ ਉਮੀਦਵਾਰਾਂ ਨੂੰ ਜਿਤਾਉਣਾ ਲਾਜ਼ਮੀ ਹੈ ਤਾਂ ਜੋ ਸ਼ਹਿਰ ਵਿੱਚ ਗੁੰਡਾਗਰਦੀ ਅਤੇ ਭ੍ਰਿਸ਼ਟਾਚਾਰ ਵਾਲਾ ਮਾਹੌਲ ਪੈਦਾ ਹੋਣ ਤੋਂ ਬਚਾਇਆ ਜਾ ਸਕੇ ਅਤੇ ਸਾਫ ਸੁਥਰਾ ਸ਼ਾਸਨ ਲੋਕਾਂ ਨੂੰ ਪ੍ਰਦਾਨ ਕੀਤਾ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 29 ਤੋਂ ਅਜ਼ਾਦ ਗਰੁੱਪ ਦੇ ਉਮੀਦਵਾਰ ਬੀਬੀ ਰਜਿੰਦਰ ਕੌਰ ਕੁੰਭੜਾ ਵਲੋਂ ਆਪਣੇ ਵੱਡੀ ਗਿਣਤੀ ਸਮਰਥਕਾਂ ਨੂੰ ਨਾਲ ਲੈ ਕੇ ਡੋਰ-ਟੂ-ਡੋਰ ਚੋਣ ਪ੍ਰਚਾਰ ਦੌਰਾਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਿਲ ਸਨ।

ਰੈਜ਼ੀਡੈਂਟਸ ਵੈਲਫ਼ੇਅਰ ਫੋਰਮ ਸੈਕਟਰ 69 ਦੇ ਪ੍ਰਧਾਨ ਅਤੇ ਬੀਬੀ ਕੁੰਭੜਾ ਦੇ ਸਪੁੱਤਰ ਹਰਮਨਜੋਤ ਸਿੰਘ ਕੁੰਭੜਾ ਨੇ ਵੀ ਆਪਣੇ ਪਿਤਾ ਸਵਰਗੀ ਜਥੇਦਾਰ ਬਲਜੀਤ ਸਿੰਘ ਕੁੰਭੜਾ ਵੱਲੋਂ ਸੈਕਟਰ 69 ਵਿੱਚ ਕਰਵਾਏ ਗਏ ਵੱਡੇ ਪੱਧਰ ਤੇ ਵਿਕਾਸ ਕਾਰਜਾਂ, ਪਾਣੀ ਦੇ ਵਧੇ ਹੋਏ ਰੇਟਾਂ ਨੂੰ ਹੱਲ ਕਰਵਾਉਣ ਲਈ ਕੀਤੇ ਯਤਨਾਂ ਅਤੇ ਸਮਾਜ ਸੇਵਾ ਖੇਤਰ ਵਿੱਚ ਕੀਤੇ ਗਏ ਕੰਮਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਅਪੀਲ ਕੀਤੀ ਕਿ ਆਉਣ ਵਾਲੀ 14 ਫਰਵਰੀ ਨੂੰ ਚੋਣ ਨਿਸ਼ਾਨ ਬਾਲਟੀ ਨੂੰ ਵੋਟਾਂ ਪਾ ਕੇ ਬੀਬੀ ਕੁੰਭੜਾ ਨੂੰ ਜਿਤਾਇਆ ਜਾਵੇ ਤਾਂ ਜੋ ਨੇਕ, ਇਮਾਨਦਾਰ ਅਤੇ ਵਿਕਾਸ ਪ੍ਰੇਮੀ ਸz. ਕੁਲਵੰਤ ਸਿੰਘ ਨੂੰ ਨਿਗਮ ਦਾ ਮੇਅਰ ਬਣਾਉਣ ਵਿੱਚ ਯੋਗਦਾਨ ਪਾਇਆ ਜਾ ਸਕੇ।

ਚੋਣ ਪ੍ਰਚਾਰ ਵਿੱਚ ਸ਼ਾਮਿਲ ਲੋਕਾਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਲੋਕ ਸੇਵਾ ਨੂੰ ਸਮਰਪਿਤ ਕੁੰਭੜਾ ਪਰਿਵਾਰ ਹੀ ਵੋਟ ਦਾ ਸਹੀ ਹੱਕਦਾਰ ਹੈ ਅਤੇ ਬੀਬੀ ਰਜਿੰਦਰ ਕੌਰ ਕੁੰਭੜਾ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇਗਾ।

ਇਸ ਮੌਕੇ ਬਲਵੰਤ ਕੌਰ, ਪਰਮਜੀਤ ਕੌਰ, ਰਜਿੰਦਰ ਕੌਰ ਮਾਹਲ, ਕੁਲਦੀਪ ਕੌਰ, ਗੁਰਵਿੰਦਰ ਕੌਰ, ਜਸ਼ਨਪ੍ਰੀਤ ਕੌਰ, ਕਮਲਪ੍ਰੀਤ ਕੁੰਭੜਾ, ਰਜਿੰਦਰ ਕੌਰ, ਐਸ.ਪੀ. ਸ਼ਰਮਾ, ਪ੍ਰਿੰ. ਸਵਰਨ ਸਿੰਘ, ਕੁਦਰਤਦੀਪ ਸਿੰਘ, ਏ.ਆਰ. ਬਿੰਦੂ, ਈਸ਼ਾਨ ਸੰਧੂ, ਗੁਰਦੀਪ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ ਕੁੰਭੜਾ, ਮਨਜੀਤ ਸਿੰਘ, ਬਲਦੇਵ ਸਿੰਘ, ਹਰਜੀਤ ਸਿੰਘ, ਸੁਖਦੇਵ ਸਿੰਘ, ਹਾਕਮ ਸਿੰਘ ਅਤੇ ਅਜਾਇਬ ਸਿੰਘ ਵੀ ਹਾਜ਼ਿਰ ਸਨ।

Leave a Reply

Your email address will not be published. Required fields are marked *