ਮੁਹਾਲੀ ਨੂੰ ਨਮੂਨੇ ਦੇ ਹਲਕੇ ਵਜੋਂ ਵਿਕਸਿਤ ਕੀਤਾ ਜਾਵੇਗਾ: ਸਿੱਧੂ

ਐਸ ਏ ਐਸ ਨਗਰ, 1 ਜੂਨ (ਸ.ਬ.) ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਆਪਣੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਇਸ ਕਾਰਜ ਦੀ ਪੂਰਤੀ ਲਈ ਕੈਪਟਨ ਸਰਕਾਰ ਵਲੋਂ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ| ਵਿਧਾਇਕ ਸ. ਸਿੱਧੂ ਪਿੰਡ ਕੁੰਬੜਾ ਵਿਖੇ ਆਯੋਜਿਤ ਇਕ ਸਨਮਾਨ ਸਮਾਰੋਹ ਦੌਰਾਨ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ| ਇਸ ਮੌਕੇ ਕੁੰਬੜਾ ਦੇ ਵਸਨੀਕਾਂ ਨੇ ਸ. ਬਲਬੀਰ ਸਿੰਘ ਸਿੱਧੂ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਲਗਾਤਾਰ ਤੀਜੀ ਵਾਰ ਮਿਲੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ|
ਸਮਾਗਮ ਦੌਰਾਨ ਬੋਲਦਿਆਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲੇ ਹਾਲੇ ਢਾਈ ਕੁ ਮਹੀਨੇ ਦਾ ਹੀ ਸਮਾਂ ਹੋਇਆ ਹੈ ਅਤੇ ਪੰਜਾਬ ਸਰਕਾਰ ਦੁਆਰਾ ਲੋਕ ਹਿੱਤ ਵਿਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਤੋਂ ਹਰੇਕ ਵਰਗ ਦੇ ਲੋਕ ਪੂਰੀ ਤਰ੍ਹਾਂ ਖੁਸ਼ ਨਜ਼ਰ ਆ ਰਹੇ ਹਨ| ਮੁਹਾਲੀ ਦੀ ਗੱਲ ਕਰਦਿਆਂ ਵਿਧਾਇਕ ਸ. ਸਿੱਧੂ ਨੇ ਕਿਹਾ ਕਿ ਹਲਕਾ ਮੁਹਾਲੀ ਨੂੰ ਵਿਕਾਸ ਪੱਖੋਂ ਇਕ ਨਮੂਨੇ ਦੇ ਹਲਕੇ ਵਜੋਂ ਵਿਕਸਿਤ ਕੀਤਾ ਜਾਵੇਗਾ| ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੁਆਰਾ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਣ ਤੋਂ ਬਾਅਦ ਮੁਹਾਲੀ ਇਲਾਕੇ ਅੰਦਰ ਮੈਗਾ ਪ੍ਰਾਜੈਕਟਾਂ ਉਤੇ ਦੁਬਾਰਾ ਕੰਮ ਚਾਲੂ ਹੋਣਾ ਸ਼ੁਰੂ ਹੋ ਗਿਆ ਹੈ, ਜਿਸ ਨਾਲ ਜਿਥੇ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲੱਬਧ ਹੋਣੇ ਸ਼ੁਰੂ ਹੋਏ ਹਨ, ਉਥੇ ਹੀ ਲੋਕਾਂ ਵਿਚ ਆਰਥਿਕ ਪੱਖੋਂ ਖੁਸ਼ਹਾਲੀ ਵੀ ਆਵੇਗੀ|
ਇਸ ਮੌਕੇ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮਾ. ਕਰਮ ਚੰਦ, ਰਾਮ ਮੂਰਤੀ, ਪੰਡਿਤ ਧਰਮਪਾਲ, ਰਵੀ ਦੱਤ, ਰਾਜੀਵ ਕੁਮਾਰ, ਪ੍ਰਧਾਨ ਅਰਵਿੰਦ ਸ਼ਰਮਾ, ਨਰੇਸ਼ ਕੁਮਾਰ, ਰਾਕੇਸ਼ ਕੁਮਾਰ, ਬਲਵਿੰਦਰ ਸਿੰਘ ਜੈਲਦਾਰ, ਗੁਰਮੀਤ ਸਿੰਘ, ਕੁਲਦੀਪ ਸਿੰਘ ਪੰਚ, ਜਗਦੀਸ ਦੀਸਾ, ਜਗਦੇਵ ਸਿੰਘ, ਮੇਵਾ ਸਿੰਘ, ਲਾਭ ਸਿੰਘ, ਤੇਜਿੰਦਰ ਸਿੰਘ ਪੂਨੀਆ, ਗੁਰਚਰਨ ਸਿੰਘ ਭੰਮਰਾ, ਸਤਪਾਲ ਸਿੰਘ ਕਛਿਆੜਾ, ਅਜੈਬ ਸਿੰਘ, ਲਾਭ ਸਿੰਘ ਚੋਲਟਾ, ਕੁਲਦੀਪ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਨਿਵਾਸੀ ਹਾਜ਼ਰ ਸਨ|

Leave a Reply

Your email address will not be published. Required fields are marked *