ਮੁਹਾਲੀ ਪੁਲੀਸ ਨੇ ਵਣ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀਆਂ ਦੀ ਕੁੱਟ ਮਾਰ ਕਰਨ ਵਾਲੇ ਚਾਰ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਮੁਹਾਲੀ ਪੁਲੀਸ ਨੇ ਵਣ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀਆਂ ਦੀ ਕੁੱਟ ਮਾਰ ਕਰਨ ਵਾਲੇ ਚਾਰ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ
ਦੋਸ਼ੀਆਂ ਪਾਸੋਂ ਵਾਰਦਾਤ ਵਿੱਚ ਵਰਤੀ ਗਈ ਆਈ ਟਵੰਟੀ ਕਾਰ ਅਤੇ ਟਰੈਕਟਰ ਟਰਾਲੀ ਵੀ ਕੀਤੀ ਬਰਾਮਦ
ਐਸ.ਏ.ਐਸ.ਨਗਰ, 20 ਜੂਨ (ਸ.ਬ.) ਮੁਹਾਲੀ ਪੁਲੀਸ ਨੇ ਸਿਉਂਕ ਨੇੜੇ ਵਣ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀਆਂ ਦੀ ਗੰਭੀਰ ਕੁੱਟ ਮਾਰ ਕਰਨ ਵਾਲੇ ਚਾਰ ਦੋਸ਼ੀਆਂ ਨੂੰ 10 ਘੰਟਿਆਂ ਦੇ ਅੰਦਰ ਅੰਦਰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪੁਲੀਸ ਮੁਖੀ ਸ੍ਰ. ਕੁਲਦੀਪ ਸਿੰਘ ਚਾਹਲ ਨੇ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਇਸ ਸਬੰਧੀ ਪੁਲੀਸ ਨੇ ਸ੍ਰੀ ਰਾਜਿੰਦਰ ਸਿੰਘ ਵਣ ਗਾਰਡ (ਬੀਟ ਸਿਉਂਕ) ਦੇ ਬਿਆਨ ਤੇ ਆਈ ਪੀ ਸੀ ਦੀ ਧਾਰਾ 307,353,186,332,148,149 ਅਧੀਨ ਮਾਮਲਾ ਦਰਜ ਕੀਤਾ ਹੈ| ਰਜਿੰਦਰ ਸਿੰਘ ਵਣ ਗਾਰਡ ਨੇ ਪੁਲੀਸ ਨੂੰ ਇਤਲਾਹ ਦਿੱਤੀ ਸੀ ਕਿ 19 ਜੂਨ ਨੂੰ ਉਹ ਸਟਾਫ ਸਮੇਤ ਰੇਤਾ ਚੋਰੀ ਦੇ ਸਬੰਧ ਵਿੱਚ ਚੈਕਿੰਗ ਤੇ ਸਨ| ਇਸ ਦੌਰਾਨ ਦਵਿੰਦਰ ਸਿੰਘ ਬਲਾਕ ਅਫਸਰ ਅਤੇ ਕਰਨੈਲ ਸਿੰਘ ਬੇਲਦਾਰ ਉੱਪਰ ਇੱਕ ਟਰੈਕਟਰ ਟਰਾਲੀ ਸਮੇਤ ਆਈ-20 ਕਾਰ ਵਿੱਚ ਸਵਾਰ ਦੋਸ਼ੀਆਂ ਨੇ ਹਮਲਾ ਕਰਕੇ ਉਹਨਾਂ ਨੂੰ ਜਖਮੀ ਕਰ ਦਿੱਤਾ ਸੀ ਅਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਸਨ| ਉਹਨਾਂ ਦੱਸਿਆ ਕਿ ਇਸ ਸਬੰਧੀ ਸ੍ਰੀ ਹਰਬੀਰ ਸਿੰਘ ਅਟਵਾਲ, ਕਪਤਾਨ ਪੁਲੀਸ (ਇਨਵੈਸਟੀਗੇਸ਼ਨ) ਮੁਹਾਲੀ, ਸ੍ਰੀ ਦੀਪ ਕਮਲ , ਡੀ.ਐਸ.ਪੀ. ਸਰਕਲ ਖਰੜ, ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀ.ਆਈ.ਏ.ਸਟਾਫ ਮੁਹਾਲੀ ਅਤੇ ਸ੍ਰੀ ਬਿਕਰਮਜੀਤ ਸਿੰਘ ਬਰਾੜ, ਮੁੱਖ ਅਫਸਰ ਥਾਣਾ ਮੁਲਾਂਪੁਰ ਦੀ ਟੀਮ ਗਠਿਤ ਕੀਤੀ ਗਈ| ਇਸ ਟੀਮ ਵੱਲੋਂ ਵਾਰਦਾਤ ਦੀ ਕੜੀ ਨਾਲ ਕੜੀ ਜੋੜਦਿਆਂ 10 ਘੰਟਿਆਂ ਦੇ ਅੰਦਰ ਹੀ ਦੋਸ਼ੀਆਂ ਸਤਪ੍ਰੀਤ ਸਿੰਘ, ਸਤਵਿੰਦਰ ਸਿੰਘ ਉਰਫ ਹੈਪੀ, ਜਗਜੀਤ ਸਿੰਘ ਉਰਫ ਜੱਗਾ, ਇੰਦਰਜੀਤ ਸਿੰਘ ਉਰਫ ਇੰਦਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ| ਉਹਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਇਹਨਾਂ ਦੋਸ਼ੀਆਂ ਦੀ ਨਿਸ਼ਾਨਦੇਹੀ ਤੇ ਵਾਰਦਾਤ ਦੌਰਾਨ ਵਰਤਿਆ ਗਿਆ ਟਰੈਕਟਰ ਟਰਾਲੀ ਅਤੇ ਆਈ. 20 ਕਾਰ ਵੀ ਬਰਾਮਦ ਹੋ ਚੁੱਕੀ ਹੈ| ਗ੍ਰਿਫਤਾਰ ਕੀਤੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹ

Leave a Reply

Your email address will not be published. Required fields are marked *