ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵਲੋਂ ਨਸ਼ਾ ਵਿਰੋਧੀ ਮਾਰਚ 14 ਜੁਲਾਈ ਨੂੰ

ਐਸ ਏ ਐਸ ਨਗਰ, 12 ਜੁਲਾਈ (ਸ.ਬ.) ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵਲੋਂ ਨਸ਼ਾ ਵਿਰੋਧੀ ਮਾਰਚ 14 ਜੁਲਾਈ ਨੂੰ ਕੀਤਾ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਜਨਰਲ ਸਕੱਤਰ ਸ੍ਰ. ਹਰਪ੍ਰੀਤ ਸਿੰਘ ਡਡਵਾਲ ਨੇ ਦੱਸਿਆ ਕਿ ਇਹ ਮਾਰਚ 14 ਜੁਲਾਈ ਨੂੰ ਸ਼ਾਮ ਸਮੇਂ ਸੰਸਥਾ ਦੇ ਪ੍ਰਧਾਨ ਭੁਪਿੰਦਰ ਸਿੰਘ ਸਭਰਵਾਲ ਦੇ ਫੇਜ਼ 7 ਵਿੱਚ ਸਥਿਤ ਦਫਤਰ ਤੋਂ ਸ਼ੁਰੂ ਹੋ ਕੇ ਫੇਜ਼-7 ਦੀ ਮਾਰਕੀਟ ਵਿੱਚੋਂ ਲੰਘੇਗਾ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰੇਗਾ|

Leave a Reply

Your email address will not be published. Required fields are marked *