ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵਲੋਂ ਮੁਹਾਲੀ ਵਿਖੇ ਮੈਡੀਕਲ ਕਾਲਜ ਬਨਾਉਣ ਦਾ ਸਵਾਗਤ

ਐਸ ਏ ਐਸ ਨਗਰ, 27 ਅਪ੍ਰੈਲ (ਸ.ਬ) ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੀ ਇੱਕ ਮੀਟਿੰਗ ਪ੍ਰਧਾਨ ਤੇਜਿੰਦਰ ਸਿੰਘ ਪੂਨੀਆਂ ਦੀ ਪ੍ਰਧਾਨਗੀ ਹੇਠ ਹੋਈ| ਇਸ ਮੌਕੇ ਸੰਬੋਧਨ ਕਰਦਿਆਂ  ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਮੁਹਾਲੀ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਪ੍ਰਵਾਨਗੀ ਦੇ ਕੇ ਆਪਣਾ ਚੋਣ ਵਾਅਦਾ ਪੂਰਾ ਕੀਤਾ ਹੈ| ਉਹਨਾਂ ਕਿਹਾ ਕਿ ਇਸ ਹਸਪਤਾਲ ਦੇ ਖੁਲਣ ਬਾਅਦ ਇਲਾਕੇ ਦੇ ਲੋਕਾਂ ਨੂੰ ਇਲਾਜ ਲਈ ਚੰਡੀਗੜ੍ਹ ਜਾਂ ਦੂਜੇ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਰਹੇਗੀ|
ਉਹਨਾਂ ਕਿਹਾ ਕਿ ਇਸ ਕਾਲਜ ਅਤੇ ਹਸਪਤਾਲ ਖੁਲਣ ਨਾਲ ਸ਼ਹਿਰ ਦੀ ਆਰਥਿਕਤਾ ਉੱਪਰ ਹਾਂ ਪੱਖੀ ਅਸਰ ਪਵੇਗਾ| ਇਸਦੇ ਨਾਲ ਹੀ ਪ੍ਰਾਪਰਟੀ ਦੇ ਕਾਰੋਬਾਰ ਵਿੱਚ ਵੀ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਵੱਡੀ ਪੱਧਰ ਤੇ ਰੁਜ਼ਗਾਰ ਮਿਲੇਗਾ|
ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਹਰਜਿੰਦਰ ਸਿੰਘ ਧਵਨ, ਸ੍ਰੀ. ਮੀਤ ਪ੍ਰਧਾਨ ਸੁਰਿੰਦਰ ਸਿੰਘ ਮਹੰਤ, ਮੀਤ ਪ੍ਰਧਾਨ ਅਮਿਤ ਮਰਵਾਹਾ, ਸ. ਸੈਕਟਰੀ ਹਰਪ੍ਰੀਤ ਸਿੰਘ ਡਡਵਾਲ, ਵਿੱਤ ਸਕੱਤਰ ਪਲਵਿੰਦਰ ਸਿੰਘ ਪੱਪੀ, ਮੁੱਖ ਸਲਾਹਕਾਰ ਅਜੀਤ ਕੁਮਾਰ ਪਵਾਰ, ਸੰਗਠਨ ਸਕੱਤਰ ਕੰਵਲਪ੍ਰੀਤ ਸਿੰਘ ਜਿੰਮੀ ਵੀ ਮੌਜੂਦ ਸਨ|

Leave a Reply

Your email address will not be published. Required fields are marked *