ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਐਸ. ਏ. ਐਸ. ਨਗਰ, 1 ਜੂਨ (ਸ.ਬ.) ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦਾ ਇੱਕ ਵਫਦ ਸੰਸਥਾ ਦੇ ਪ੍ਰਧਾਨ ਸ੍ਰ. ਭੁਪਿੰਦਰ ਸਿੰਘ ਸਭਰਵਾਲ ਦੀ ਅਗਵਾਈ ਹੇਠ ਜਿਲ੍ਹਾ ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੂੰ ਮਿਲਿਆ ਅਤੇ ਉਹਨਾਂ ਨੇ ਤਹਿਸੀਲਦਾਰਾਂ ਦੀ ਹੜਤਾਲ ਕਾਰਨ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ|
ਉਹਨਾਂ ਮੰਗ ਕੀਤੀ ਕਿ ਇਹ ਹੜਤਾਲ ਖਤਮ ਕਰਵਾਈ ਜਾਵੇ ਜਾਂ ਇਕ ਰਜਿਸਟ੍ਰੀਆਂ ਕਰਵਾਉਣ ਲਈ ਬਦਲਵੇਂ ਪ੍ਰਬੰਧ ਕੀਤੇ ਜਾਣ|
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਉਹ ਇਸ ਸਬੰਧੀ ਬਣਦੀ ਕਾਰਵਾਈ ਕਰਣਗੇ|
ਵਫਦ ਵਿੱਚ ਹੋਰਨਾਂ ਤੋਂ ਇਲਾਵਾ ਸੰਸਥਾ ਦੇ ਜਨਰਲ ਸਕੱਤਰ ਸ੍ਰ. ਹਰਪ੍ਰੀਤ ਸਿੰਘ ਡਡਵਾਲ, ਜਤਿੰਦਰ ਆਨੰਤ ਟਿੰਕੂ ਅਤੇ ਸ੍ਰ. ਪਲਵਿੰਦਰ ਸਿੰਘ ਪੱਪੀ ਹਾਜਿਰ ਸਨ|

Leave a Reply

Your email address will not be published. Required fields are marked *