ਮੁਹਾਲੀ ਵਿਖੇ ਹੋਣ ਵਾਲੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਰੋਹ ਦੇ ਸਾਰੇ ਪ੍ਰਬੰਧ ਮੁਕੰਮਲ : ਮਾਂਗਟ

ਡਿਪਟੀ ਕਮਿਸ਼ਨਰ ਨੇ ਫੁੱਲ ਡਰੈਸ ਰਿਹਰਸਲ ਮੌਕੇ ਪਰੇਡ ਦਾ ਕੀਤਾ ਨਿਰੀਖਣ
ਜਿਲਾ੍ਹ ਪੁਲਿਸ ਮੁੱਖੀ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਲਿਆ ਸੁਰੱਖਿਆ ਪ੍ਰਬੰਧਾ ਦਾ ਜਾਇਜ਼ਾ

ਸਾਹਿਬਜ਼ਾਦਾ ਅਜੀਤ ਸਿੰੰਘ ਨਗਰ, 13 ਅਗਸਤ : ਸਰਕਾਰੀ ਕਾਲਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੇ ਸਾਰੇ ਪ੍ਰਬੰਧ ਮੁਕਮੰਲ ਕਰ ਲਏ ਗਏ ਹਨ ਆਜ਼ਾਦੀ ਦਿਵਸ ਪੂਰ ਸ਼ਾਨੋ ਸ਼ੋਕਤ ਨਾਲ ਮਨਾਇਆ ਜਾਵੇਗਾ| ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ| ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ.ਮਾਂਗਟ ਨੇ ਫੁੱਲ ਡਰੈਸ ਰਿਹਰਸਲ ਮੌਕੇ ਪਰੇਡ ਦਾ ਨਿਰਿਖਣ ਅਤੇ ਸਭਿਆਚਾਰ ਪ੍ਰੋਗਰਾਮ ਦਾ ਜ਼ਾਇਜ਼ਾ ਲੈਣ ਉਪਰੰਤ ਦਿੱਤੀ|
ਸ੍ਰੀ. ਡੀ.ਐਸ. ਮਾਂਗਟ ਨੇ ਇਸ ਮੌਕੇ ਦੱਸਿਆ ਕਿ ਆਜ਼ਾਦੀ ਦਿਵਸ ਸਾਮਰੋਹ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਲਈ  ਹਰ ਤਰਾਂ੍ਹ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸਮਾਗਮ ਵਿਚ ਸ਼ਾਮਲ ਹੋਣ ਲਈ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ| ਉਨਾਂ੍ਹ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਰਾਜ ਪੱਧਰੀ ਆਜ਼ਾਦੀ ਦਿਵਸ ਸਾਮਰੋਹ ਮੌਕੇ ਅਜ਼ਾਦੀ ਘੁਲਾਟੀਆਂ, ਰਾਜ ਪੱਧਰ ਤੇ ਨਾਮਣਾ ਖੱਟਣ ਵਾਲੀਆਂ ਸਖ਼ਸ਼ੀਅਤਾਂ ਨੂੰ ਸਨਮਾਨਿਤ ਕਰਨਗੇ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਇਕਲ ਵੀ ਵੰਡਣਗੇ| ਇਸ ਮੌਕੇ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ |
ਇਸ ਮੌਕੇ ਜਿਲਾ੍ਹ ਪੁਲਿਸ ਮੁੱਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਸੁਰੱਖਿਆ ਪ੍ਰਬੰਧਾਂ ਦਾ ਜ਼ਾਇਜ਼ਾ ਲੈਂਦਿਆਂ ਦੱਸਿਆ ਕਿ ਪਰੇਡ ਵਿਚ ਪੰਜਾਬ ਪੁਲਿਸ ਰਿਕਰੂਟਿਸ ਟਰੇਨਿੰਗ ਸੈਂਟਰ ਜਹਾਂਨ ਖੇਲਾਂ, ਪੰਜਾਬ ਪੁਲਿਸ ਅਕੈਡਮੀ ਫਿਲੌਰ (ਮਹਿਲਾ ਵਿੰਗ) , ਪੰਜਾਬ ਆਰਮਡਜ਼ ਪੁਲਿਸ ਜਲੰਧਰ ( ਬੈਂਡ ਦੀ ਟੁਕੜੀ) ਅਤੇ ਸਕੂਲਾਂ ਅਤੇ ਕਾਲਜ਼ਾਂ ਦੀਆਂ ਐਨ.ਸੀ.ਸੀ ਅਤੇ ਸਕਾਊਟ ਐਂਡ ਗਾਇਡ ਦੀਆਂ ਟੁਕੜੀਆਂ ਹਿੱਸਾ ਲੈਣਗੀਆਂ | ਉਨਾਂ੍ਹ ਦੱਸਿਆ ਕਿ ਓਲੰਪੀਅਨ ਰਾਜਪਾਲ ਸਿੰਘ ਡੀ.ਐਸ.ਪੀ ਪੰਜਾਬ ਪੁਲਿਸ ਸਮੁੱਚੀ ਪਰੇਡ ਦੀ ਅਗਵਾਈ ਕਰਨਗੇ ਅਤੇ ਸੈਕਿੰਡ ਇਨ ਕਮਾਂਡ ਡੀ.ਐਸ.ਪੀ. ਅਮਰੋਜ਼ ਸਿੰਘ ਹੋਣਗੇ| ਉਨਾਂ੍ਹ ਕਿਹਾ ਜਿਲਾ੍ਹ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ|
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ ਸ਼੍ਰੀ ਲਖਮੀਰ ਸਿੰਘ, ਸਹਾਇਕ ਕਮਿਸ਼ਨਰ(ਜ) ਸ੍ਰੀਮਤੀ ਅਵਨੀਤ ਕੌਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀਮਤੀ ਨਯਨ ਭੁੱਲਰ, ਜਿਲਾ੍ਹ ਮਾਲ ਅਫਸਰ ਅਮਰਦੀਪ ਸਿੰਘ ਥਿੰਦ, ਐਸ.ਪੀ. (ਹ.ਕ) ਜਗਜੀਤ ਸਿੰਘ ਜੱਲਾ ਸਮੇਤ ਪੁਲਿਸ ਅਤੇ ਸਿਵਲ ਅਧਿਕਾਰੀ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ|

Leave a Reply

Your email address will not be published. Required fields are marked *