ਮੁਹਾਲੀ ਵਿੱਚ ਮੈਡੀਕਲ ਕਾਲਜ ਖੁਲ੍ਹਣ ਨਾਲ ਸਿਹਤ ਸਹੂਲਤਾਂ ਵਿੱਚ ਵਾਧਾ ਹੋਵੇਗਾ: ਬਲਬੀਰ ਸਿੱਧੂ

ਐਸ ਏ ਐਸ ਨਗਰ, 27 ਅਪ੍ਰੈਲ (ਸ.ਬ.) ਪੰਜਾਬ ਸਰਕਾਰ ਦੁਆਰਾ ਮੁਹਾਲੀ ਵਿਖੇ ਮੈਡੀਕਲ ਕਾਲਜ ਖੋਲ੍ਹੇ ਜਾਣ ਨੂੰ ਪ੍ਰਵਾਨਗੀ ਦਿੱਤੇ ਜਾਣ ਦੀ ਖੁਸ਼ੀ ਵਿੱਚ ਅੱਜ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਦਫਤਰ ਵਿਖੇ ਕਾਂਗਰਸੀ ਵਰਕਰਾਂ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ| ਇਸ ਮੌਕੇ ਬੋਲਦਿਆਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਹਾਲੀ ਸ਼ਹਿਰ ਨੂੰ ਮੈਡੀਕਲ ਕਾਲਜ ਦਾ ਤੋਹਫਾ ਦੇ ਕੇ ਇਲਾਕੇ ਦੇ ਲੋਕਾਂ ਦਾ ਮਾਣ ਵਧਾਇਆ ਹੈ| ਮੁਹਾਲੀ ਵਿਖੇ ਮੈਡੀਕਲ ਕਾਲਜ ਖੁੱਲ੍ਹਣ ਤੋਂ ਬਾਅਦ ਇਲਾਕੇ ਦੇ ਲੋਕਾਂ ਨੂੰ ਇਲਾਜ ਲਈ ਚੰਡੀਗੜ੍ਹ ਜਾਂ ਦੂਜੇ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਰਹੇਗੀ| ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਖੁੱਲ੍ਹਣ ਨਾਲ ਸਾਡੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਵਿੱਚ ਵੀ ਵਾਧਾ ਹੋਵੇਗਾ ਅਤੇ ਸਿਵਲ ਹਸਪਤਾਲ ਵਿੱਚ ਪਾਈ ਜਾ ਰਹੀ ਡਾਕਟਰਾਂ ਦੀ ਘਾਟ ਵੀ ਪੂਰੀ ਹੋ ਜਾਵੇਗੀ| ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਸ਼ਹਿਰ ਵਿਚ ਪੀ.ਜੀ.ਆਈ ਵਰਗਾ ਸਰਕਾਰੀ ਹਸਪਤਾਲ ਖੋਲ੍ਹਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਹੁਣ ਪੰਜਾਬ ਸਰਕਾਰ ਨੇ ਸ਼ਹਿਰ ਅੰਦਰ ਵੱਡਾ ਸਰਕਾਰੀ ਮੈਡੀਕਲ ਕਾਲਜ ਖੋਲ੍ਹਣ ਦੀ ਪ੍ਰਵਾਨਗੀ ਦਿੱਤੇ ਜਾਣ ਮਗਰੋਂ ਪੂਰਾ ਕਰ ਦਿੱਤਾ ਹੈ| ਉਨ੍ਹਾਂ ਕਿਹਾ ਕਿ ਜਿਹੜਾ ਕੰਮ ਪਿਛਲੀ ਅਕਾਲੀ-ਭਾਜਪਾ ਸਰਕਾਰ ਆਪਣੇ ਦਸ ਸਾਲਾਂ ਦੇ ਕਾਰਜਕਾਲ ਵਿੱਚ ਨਹੀਂ ਸੀ ਕਰ ਸਕੀ, ਉਹ ਕੰਮ ਕੈਪਟਨ ਅਮਰਿੰਦਰ ਸਿੰਘ ਨੇ ਸਵਾ ਮਹੀਨੇ ਵਿੱਚ ਹੀ ਕਰਕੇ ਮੁਹਾਲੀ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਦੇ ਸਿਆਸੀ ਸਕੱਤਰ  ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਕੌਂਸਲਰ ਅਮਰੀਕ ਸਿੰਘ ਸੋਮਲ, ਕੌਂਸਲਰ ਨਰੈਣ ਸਿੰਘ ਸਿੱਧੂ, ਕੌਂਸਲਰ ਨਛੱਤਰ ਸਿੰਘ, ਕੌਂਸਲਰ ਜਸਬੀਰ ਸਿੰਘ ਮਣਕੂੰ, ਗੁਰਸਾਹਿਬ ਸਿੰਘ, ਚੌਧਰੀ ਹਰੀਪਾਲ ਸਿੰਘ ਚੋਲ੍ਹਟਾ ਕਲਾਂ, ਗੁਰਚਰਨ ਸਿੰਘ ਭਮਰਾ, ਸੋਮਨਾਥ ਸਾਬਕਾ ਸਰਪੰਚ ਗੁਡਾਣਾਂ, ਦਵਿੰਦਰ ਸਿੰਘ ਬਾਕਰਪੁਰ, ਜਗਤਾਰ ਸਿੰਘ ਬਾਕਰਪੁਰ, ਪੰਡਤ ਬਾਲਕ੍ਰਿਸ਼ਨ ਸਾਬਕਾ ਸਰਪੰਚ ਝਿਊਰਹੇੜੀ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਬਲਬੀਰ ਸਿੰਘ ਸਾਬਕਾ ਸਰਪੰਚ ਮੌਜਪੁਰ, ਰਣਧੀਰ ਸਿੰਘ ਧੀਰਾ ਚਾਓ ਮਾਜਰਾ, ਸਤਪਾਲ ਸਿੰਘ ਕਛਿਆੜਾ, ਹਰਿੰਦਰ ਸਿੰਘ ਮੰਡੇਰ, ਰਣਜੀਤ ਸਿੰਘ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਮੌਜੂਦ ਸਨ|

Leave a Reply

Your email address will not be published. Required fields are marked *