ਮੁਹਾਲੀ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ : ਸਿੱਧੂ


ਐਸ ਏ ਐਸ ਨਗਰ, 23 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਮੁਹਾਲੀ ਸ਼ਹਿਰ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ ਅਤੇ ਇਸ ਸ਼ਹਿਰ ਨੂੰ ਪੂਰੀ ਤਰ੍ਹਾਂ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ-ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਫੇਜ਼ 6, ਫੇਜ਼ 2 ਅਤੇ ਫੇਜ਼ 9 ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ| 
ਇਸ ਮੌਕੇ ਸ੍ਰ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਹਾਲੀ ਦੇ ਸਰਵਪੱਖੀ ਵਿਕਾਸ ਲਈ ਉਪਰਾਲੇ ਕੀਤੇ ਜਾ ਰਹੇ ਹਨ, ਇਸ ਲੜੀ ਤਹਿਤ ਅੱਜ ਮੁਹਾਲੀ ਦੇ ਵੱਖ ਵੱਖ ਇਲਾਕਿਆਂ ਵਿੱਚ ਵਿਕਾਸ ਕੰਮ ਆਰੰਭ ਕੀਤੇ ਗਏ ਹਨ, ਜਿਹਨਾਂ ਨੂੰ ਜਲਦੀ ਹੀ ਪੂਰਾ ਕਰ ਲਿਆ                 ਜਾਵੇਗਾ| ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵਲੋਂ ਮੁਹਾਲੀ ਦਾ ਵੱਡੇ ਪੱਧਰ ਉਪਰ ਵਿਕਾਸ ਕੀਤਾ ਗਿਆ ਹੈ| 
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਹਾਲੀ ਦੀਆਂ ਮਾਰਕੀਟਾਂ ਦੇ ਸੁੰਦਰੀਕਰਨ ਲਈ ਅਤੇ ਵੱਖ ਵੱਖ ਇਲਾਕਿਆਂ ਦੇ ਵਿਕਾਸ ਲਈ ਵਿਸ਼ੇਸ ਯੋਜਨਾਂ ਉਲੀਕੀ ਗਈ ਹੈ| ਮੁਹਾਲੀ ਨੂੰ ਨਮੂਨੇ ਦਾ ਸ਼ਹਿਰ ਬਣਾਇਆ                   ਜਾਵੇਗਾ| ਉਹਨਾਂ ਕਿਹਾ ਕਿ ਸ਼ਹਿਰ ਵਿੱਚ ਜਲਦੀ ਹੀ ਸੀਵਰੇਜ ਸਮੱਸਿਆ ਨੂੰ ਹੱਲ ਕਰ ਲਿਆ ਜਾਵੇਗਾ ਇਸ ਤੋਂ ਇਲਾਵਾ ਫੇਜ 3ਬੀ1 ਵਿੱਚ ਬਹੁਤ ਆਧੁਨਿਕ ਸਹੂਲਤਾਂ ਵਾਲਾ ਹੋਟਲ ਵਰਗਾ ਕਮਿਊਨਟੀ ਸੈਂਟਰ ਤਿਆਰ ਕੀਤਾ ਜਾ ਰਿਹਾ ਹੈ| ਉਹਨਾਂ ਕਿਹਾ ਕਿ ਮੁਹਾਲੀ ਵਿੱਚ ਮਾਡਰਨ ਗਊਸ਼ਾਲਾ ਦੀ ਉਸਾਰੀ ਕਰਵਾਈ ਜਾ ਰਹੀ ਹੈ |  
ਫੇਜ਼ ਛੇ ਵਿੱਚ  ਮਾਰਕੀਟ ਦੇ ਵਿਕਾਸ ਅਤੇ ਸੁੰਦਰੀਕਰਨ ਦਾ ਕੰਮ ਆਰੰਭ ਕਰਨ ਮੌਕੇ ਸੀਨੀਅਰ ਸਿਟੀਜ਼ਨ ਹੇਲਪਏਜ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਭੱਲਾ ਅਤੇ ਮੈਂਬਰਾਂ ਵਲੋਂ ਸੀਨੀਅਰ ਸਿਟੀਜ਼ਨਾਂ ਲਈ ਰਿਕ੍ਰੀਏਸ਼ਨ ਸੈਂਟਰ ਬਣਾਉਣ ਦੀ ਮੰਗ ਤੇ ਸਿਹਤ ਮੰਤਰੀ ਨੇ ਕਿਹਾ ਕਿ ਇਸ ਕੰਮ ਉਪਰ  ਕਾਰਵਾਈ ਚੱਲ ਰਹੀ ਹੈ ਅਤੇ ਇਸਨੂੰ  ਛੇਤੀ ਹੀ ਅਮਲੀ ਜਾਮਾ ਪਹਿਨਾਇਆ ਜਾਵੇਗਾ|
ਇਸ ਮੌਕੇ ਸਾਬਕਾ ਕੌਂਸਲਰ ਸ੍ਰ ਨਰਾਇਣ ਸਿੰਘ ਸਿੱਧੂ, ਮੋਹਨ ਸਿੰਘ, ਐਸ ਪੀ ਸਿੰਘ ਸੂਰੀ, ਧਰਮ ਸਿੰਘ ਸੈਣੀ, ਮਹਿੰਦਰ ਸਿੰਘ ਢਿੱਲੋਂ, ਦਵਿੰਦਰ ਪਾਲ ਸਿੰਘ ਭਾਟੀਆ, ਜੀ ਐਸ ਮਜੀਠੀਆ, ਬਲਵਿੰਦਰ ਸਿੰਘ,           ਜਗਦੇਵ, ਸੁਰਜੀਤ ਸਿੰਘ ਨਾਮਧਾਰੀ, ਭੁਪਿੰਦਰ ਸਿੰਘ ਗਿੱਲ, ਅਸ਼ੋਕ ਪਵਾਰ, ਅਜੀਤ ਸਿੰਘ, ਸੁਖਬੀਰ  ਸਿੰਘ, ਡਿੰਪਲ ਮਜੀਠੀਆ, ਪਰਮਜੀਤ ਸਿੰਘ ਸੰਧੂ, ਬਲਵੀਰ ਸਿੰਘ ਵੀ ਮੌਜੂਦ ਸਨ| 
ਸਿਹਤ ਮੰਤਰੀ ਵਲੋਂ ਸ੍ਰ. ਸਿੱਧੂ ਵਲੋਂ ਫੇਜ 9 ਵਿੱਚ ਲਈਅਰ ਵੈਲੀ ਵਿਚ ਜਿੰਮ ਦਾ ਉਦਘਾਟਨ ਕੀਤਾ ਗਿਆ| ਇਸ ਮੌਕੇ ਮੌਜੂਦ ਕਾਂਗਰਸੀ ਆਗੂ ਇੰਦਰਜੀਤ ਸਿੰਘ ਢਿੱਲੋਂ ਨੇ ਦਸਿਆ ਕਿ ਕਾਫੀ ਸਮੇਂ ਤੋਂ ਇਲਾਕੇ ਦੇ ਲੋਕਾਂ ਦੀ ਮੰਗ ਸੀ ਕਿ ਲਈਅਰ ਵੈਲੀ ਵਿਚ ਓਪਨ ਜਿੰਮ ਬਣਵਾਇਆ  ਜਾਵੇ, ਜੋ ਕਿ ਸਿਹਤ ਮੰਤਰੀ ਸਿੱਧੂ ਵਲੋਂ ਪੂਰੀ ਕਰ ਦਿਤੀ ਗਈ ਹੈ| ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਕਮਲ ਕਿਸ਼ੋਰ ਗਰਗ, ਪ੍ਰੀਤਮ ਸਿੰਘ ਟਿਵਾਣਾ, ਜੀ ਐਸ ਬਰਾੜ, ਰਾਮ ਕ੍ਰਿਸ਼ਨ, ਮੋਹਕਮ ਸਿੰਘ, ਤਰਲੋਚਨ ਸਿੰਘ, ਪ੍ਰੀਤਮ ਸਿੰਘ ਗਿੱਲ, ਕਮਲਪ੍ਰੀਤ ਸਿੰਘ ਬੰਨੀ, ਸਤੀਸ਼ ਸੈਣੀ, ਅਮਨ ਮੁੰਡੀ,ਹਨੀ ਖਾਨ ਮੌਜੂਦ ਸਨ|  

Leave a Reply

Your email address will not be published. Required fields are marked *