ਮੁਹਾਲੀ ਜ਼ਿਲ੍ਹੇ ਵਿੱਚ ਕੋਈ ਵੀ ਇਤਰਾਜ ਯੋਗ ਇਸਤਿਹਾਰ ਜਾਂ ਹੋਰ ਸਮੱਗਰੀ ਛਾਪਣ ਤੇ ਪਾਬੰਦੀ

ਐਸ.ਏ.ਐਸ. ਨਗਰ, 6 ਜੁਲਾਈ (ਸ.ਬ.) ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, (ਪ੍ਰੈਸ-1 ਸ਼ਾਖਾ) ਸਿਵਲ ਸਕੱਤਰੇਤ  ਚੰਡੀਗੜ੍ਹ ਵੱਲੋਂ ਜਾਰੀ ਕੀਤੇ ਹੁਕਮਾਂ ਮੁਤਾਬਿਕ ਸਾਹਿਬਜਾਦਾ ਅਜੀਤ ਸਿੰਘ ਨਗਰ  ਜ਼ਿਲ੍ਹੇ ਵਿੱਚ ਕਿਸੇ ਨੂੰ ਵੀ ਕੋਈ ਇਤਰਾਜ ਯੋਗ ਇਸ਼ਤਿਹਾਰ/ਸਮੱਗਰੀ, ਨਸ਼ੇ ਦੇ ਇਤਰਾਜ ਯੋਗ ਇਸਤਿਹਾਰ ਛਾਪਣ ਜਾਂ ਕਿਸੇ ਧਰਮ ਸਬੰਧੀ ਇਸਤਿਹਾਰ ਛਾਪਣ ਉੱਪਰ ਪੂਰਨ ਪਾਬੰਦੀ ਲਗਾਈ ਗਈ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਹੁਕਮਾਂ ਨੂੰ ਜ਼ਿਲ੍ਹੇ ਵਿੱਚ ਇੰਨ ਬਿੰਨ ਲਾਗੂ ਕੀਤਾ ਜਾਵੇਗਾ| ਉਨ੍ਹਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਉਪ ਮੰਡਲ ਮੈਜਿਸਟਰੇਟ, ਮੁਹਾਲੀ, ਖਰੜ ਅਤੇ ਡੇਰਾਬਸੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪੋ ਆਪਣੀਆਂ ਸਬ-ਡਵੀਜਨਾਂ ਵਿੱਚ ਪੈਂਦੀਆਂ ਪ੍ਰਿਟਿੰਗ ਪ੍ਰੈਸਾਂ ਦੇ ਮਾਲਕਾਂ ਨੂੰ ਇਨ੍ਹਾਂ ਹੁਕਮਾਂ ਬਾਰੇ ਜਾਣੂ ਕਰਾਉਣ ਤਾਂ ਜੋ ਇਨ੍ਹਾਂ ਹੁਕਮਾਂ ਦੀ ਪਾਲਣਾ ਹੋ ਸਕੇ

Leave a Reply

Your email address will not be published. Required fields are marked *