ਮੁਹਾਲੀ ਜ਼ਿਲ੍ਹੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ : ਸਪਰਾ

ਐਸ.ਏ.ਐਸ. ਨਗਰ, 20 ਜੂਨ (ਸ.ਬ.) ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ‘ਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਜੈਵਿਕ ਖੇਤੀ ਪ੍ਰਤੀ ਜਾਗਰੂਕ ਕਰਨ ਲਈ ਖੇਤੀਬਾੜ੍ਹੀ ਵਿਭਾਗ ਦੇ ਮਾਹਿਰਾਂ ਨੂੰ ਆਖਿਆ ਗਿਆ ਹੈ ਕਿ ਪਿੰਡ ਪੱਧਰ ਤੇ ਕਿਸਾਨਾਂ ਨੂੰ ਜੈਵਿਕ ਖੇਤੀ ਬਾਰੇ ਤਕਨੀਕੀ ਜਾਣਕਾਰੀ ਮੁਹੱਈਆ ਕਰਾਉਣ ਤਾਂ ਜੋ ਕਿਸਾਨ ਜੈਵਿਕ ਖੇਤੀ ਵੱਲ ਪ੍ਰੇਰਿਤ ਹੋ ਕੇ ਵੱਧ ਮੁਨਾਫਾ ਕਮਾ ਸਕਣ ਅਤੇ ਲੋਕਾਂ ਨੂੰ ਜੈਵਿਕ ਉਤਪਾਦ ਆਸਾਨੀ ਨਾਲ ਮਿਲ ਸਕਣ| ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਜੈਵਿਕ ਉਤਪਾਦ ਜਿੱਥੇ ਮਨੁੱਖ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਸਹਾਈ ਹੁੰਦੇ ਹਨ ਉੱਥੇ                    ਖੇਤੀਬਾੜੀ ਉਤਪਾਦਾਂ ਲਈ ਲਾਗਤ ਵਿੱਚ ਵੀ ਕਮੀ ਆਉਂਦੀ ਹੈ|
ਸ੍ਰੀਮਤੀ ਸਪਰਾ ਨੇ ਦੱਸਿਆ ਕਿ 21 ਜੂਨ ਨੂੰ ਅੰਤਰਰਾਸਟਰੀ ਯੋਗਾ ਦਿਵਸ ਬਹੁਮੰਤਵੀ ਖੇਡ ਸਟੇਡੀਅਮ ਸੈਕਟਰ 78 ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਯੋਗਾ ਦਿਵਸ ਮੌਕੇ ਪ੍ਰੋਗਰੈਸਿਵ ਕਿਸਾਨ ਜੋ ਕਿ ਜੈਵਿਕ ਖੇਤੀ ਕਰਦੇ ਹਨ ਵੱਲੋਂ ਜੈਵਿਕ ਉਤਪਾਦਾਂ ਜਿਸ ਵਿੱਚ ਸਬਜ਼ੀਆਂ, ਦਾਲਾਂ, ਫਲ ਅਤੇ ਆਨਾਜ ਦੀ ਪ੍ਰਦਰਸ਼ਨੀ-ਕਮ- ਵਿਕਰੀ ਸਟਾਲ ਲਗਾਇਆ ਜਾਵੇਗਾ ਅਤੇ ਇਹ ਪ੍ਰਦਰਸ਼ਨੀ ਅਤੇ ਵਿਕਰੀ ਕਿਸਾਨਾਂ ਵੱਲੋਂ ਸਿੱਧੇ ਤੌਰ ਤੇ ਲਗਾਈ ਜਾਵੇਗੀ|

Leave a Reply

Your email address will not be published. Required fields are marked *