ਮੁਹਾਲੀ ਜ਼ਿਲ੍ਹੇ ਵਿੱਚ 666 ਸਕੂਲਾਂ ਵਿੱਚ 45 ਹਜਾਰ 225 ਬੱਚਿਆਂ ਨੂੰ ਮਿਡ ਡੇ ਮੀਲ ਤਹਿਤ ਮੁਹਈਆ ਕਰਵਾਇਆ ਜਾ ਰਿਹਾ ਹੈ ਦੁਪਹਿਰ ਦਾ ਖਾਣਾ: ਜਿਲ੍ਹਾ ਸਿੱਖਿਆ ਅਧਿਕਾਰੀ

ਐਸ.ਏ.ਐਸ. ਨਗਰ, 5 ਜੁਲਾਈ (ਸ.ਬ.) ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ 666 ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦੇ 56 ਹਜਾਰ 823 ਬੱਚਿਆਂ ਨੂੰ ਮਿਡ ਡੇ ਮੀਲ ਸਕੀਮ ਤਹਿਤ ਦੁਪਹਿਰ ਦਾ ਸਾਫ ਸੂਥਰਾ ਅਤੇ ਪੋਸਟਿਕ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ ਅਤੇ ਜਿਲ੍ਹੇ ਵਿੱਚ ਮਿਡ ਡੇ ਮੀਲ ਸਕੀਮ ਨੂੰ ਯੋਜਨਬੱਧ ਤਰੀਕੇ ਨਾਲ ਸਫਲਤਾ ਪੂਰਵਕ ਚਲਾਇਆ ਜਾ ਰਿਹਾ ਹੈ| ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ੍ਰੀ ਬਲਜਿੰਦਰ ਸਿੰਘ ਨੇ ਦਿੰਦਿਆਂ ਦੱਸਿਆ ਕਿ ਮਿਡ ਡੇ ਮੀਲ ਸਕੀਮ ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਸਾਡੇ ਗੁਰੂਆਂ ਪੀਰਾਂ ਦੇ ਦਰਸਾਏ ਮਾਰਗਾਂ ਤੇ ਚਲ ਕੇ ਸਰਬੱਤ ਦੇ ਭਲੇ ਲਈ, ਜਾਤ-ਪਾਤ ਅਤੇ ਊਚ-ਨੀਚ ਦਾ ਭੇਦ ਮਿਟਾਉਣ ਵਾਲੀ ਅਤੇ ਸਕੂਲੀ ਬੱਚਿਆਂ ਨੂੰ ਪੰਗਤ  ਵਿੱਚ ਬਿਠਾ ਕੇ ਦੁਪਹਿਰ ਦਾ ਖਾਣਾ ਮਿਡ ਡੇ ਮੀਲ ਸਕੀਮ ਮੁਫਤ ਮੁਹੱਈਆ ਕਰਵਾਇਆ ਜਾਂਦਾ ਹੈ|
ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮਿਡ ਡੇ ਮੀਲ ਸਕੀਮ ਅਧੀਨ 443 ਸਰਕਾਰੀ ਅਤੇ ਅਤੇ 223  ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਅੱਪਰ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਨੂੰ ਮਿਡ ਡੇ ਮੀਲ ਸਕੀਮ ਅਧੀਨ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ| ਉਨ੍ਹਾਂ ਦੱਸਿਆ ਕਿ  ਜ਼ਿਲ੍ਹੇ ਵਿੱਚ ਦੁਪਹਿਰ ਦਾ ਖਾਣਾ ਬਣਾਉਣ ਲਈ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ 1360 ਕੁੱਕ-ਕਮ- ਹੈਲਪਰ ਕੰਮ ਕਰ ਰਹੇ ਹਨ|
ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 67 ਸਕੂਲਾਂ ਵਿੱਚ ਗੈਰ ਸਰਕਾਰੀ ਸੰਸਥਾ ਇਸਤਰੀ ਸਕਤੀ ਵੱਲੋਂ ਬਣਿਆ ਬਣਾਇਆ ਦੁਪਹਿਰ ਦਾ ਖਾਣਾ ਸਕੂਲੀ ਬੱਚਿਆਂ ਲਈ ਭੇਜਿਆ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਇਸ ਸੰਸਥਾਂ ਵੱਲੋਂ 39 ਪ੍ਰਾਇਮਰੀ ਸਕੂਲਾਂ ਦੇ 7109 ਬੱਚਿਆਂ ਨੂੰ ਅਤੇ ਅੱਪਰ ਪ੍ਰਾਇਮਰੀ 28 ਸਕੂਲਾਂ ਦੇ 4489 ਬੱਚਿਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ| ਉਨ੍ਹਾਂ ਦੱਸਿਆ ਕਿ ਬਾਕੀ  ਸਕੂਲਾਂ ਵਿੱਚ ਮਿਡ ਡੇ ਮੀਲ ਅਧਿਆਪਕਾਂ ਦੀ ਦੇਖ-ਰੇਖ ਹੇਠ ਕੁੱਕਾਂ ਵੱਲੋਂ ਤਿਆਰ ਕੀਤਾ ਜਾਂਦਾ ਹੈ| ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਮਿਡ ਡੇ ਮੀਲ ਤਿਆਰ ਕਰਨ ਲਈ ਸਕੂਲ ਪੱਧਰ ਤੇ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ| ਇਸ ਤੋਂ ਇਲਾਵਾ ਮਦਰ ਟੀਚਰ ਐਸੋਸ਼ੀਏਸ਼ਨ ਦਾ ਸਹਿਯੋਗ ਵੀ ਲਿਆ ਜਾਂਦਾ ਹੈ| ਉਨ੍ਹਾਂ ਦੱਸਿਆ ਕਿ ਐਨ.ਜੀ.ਓ. ਵੱਲੋਂ ਤਿਆਰ ਕੀਤਾ ਮਿਡ ਡੇ ਮੀਲ ਨਿਰੰਤਰ ਚੈਕ ਕੀਤਾ ਜਾਂਦਾ ਹੈ ਅਤੇ ਇਹ ਖਾਣਾ ਜ਼ਿਲ੍ਹਾ ਸਿੱਖਿਆ ਅਫਸਰ, ਉਪ ਜ਼ਿਲ੍ਹਾ ਸਿੱਖਿਆ ਅਫਸਰ, ਸਹਾਇਕ ਬਲਾਕ ਮੈਨੇਜਰ ਅਤੇ ਜ਼ਿਲ੍ਹੇ ਦੇ ਹੋਰ ਅਧਿਕਾਰੀਆਂ ਵੱਲੋਂ ਚੈਕ ਕੀਤਾ ਜਾਂਦਾ ਹੈ ਤਾਂ ਜੋ ਸਕੂਲੀ ਬੱਚਿਆਂ ਨੂੰ ਦੁਪਹਿਰ ਦਾ ਸਾਫ ਸੂਥਰਾ ਅਤੇ ਪੋਸਟਿਕ ਖਾਣਾ ਮਿਲਣ ਨੂੰ ਯਕੀਨੀ ਬਣਾਇਆ ਜਾ ਸਕੇ| ਉਨ੍ਹਾਂ ਦੱਸਿਆ ਕਿ ਖਾਣੇ ਦੇ  ਸਮੇਂ-ਸਮੇਂ ਸਿਵਲ ਸਰਜਨ ਸਾਹਿਬਜਾਦਾ ਅਜੀਤ ਸਿੰਘ ਵੱਲੋਂ ਗਠਿਤ ਕੀਤੀ ਟੀਮ ਵੱਲੋਂ ਸੈਪਲ ਵੀ ਲਏ ਜਾਂਦੇ ਹਨ| ਉਨ੍ਹਾਂ ਹੋਰ ਦੱਸਿਆ ਕਿ ਦੁਪਹਿਰ ਦੇ ਖਾਣੇ ਦੀ ਹਰ ਦਿਨ ਲਈ ਸੂਚੀ ਬਣਾਈ ਗਈ ਹੈ ਜਿਸ ਤਹਿਤ ਦੁਪਹਿਰ ਦਾ ਖਾਣਾ ਤਿਆਰ ਕੀਤਾ ਜਾਂਦਾ ਹੈ|

Leave a Reply

Your email address will not be published. Required fields are marked *