ਮੁੰਬਈ ਵਿੱਚ ਚਾਰਟਰਡ ਜਹਾਜ਼ ਹਾਦਸਾਗ੍ਰਸਤ, 5 ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ, 28 ਜੂਨ (ਸ.ਬ.) ਮੁੰਬਈ ਦੇ ਘਾਟਕੋਪਰ ਇਲਾਕੇ ਵਿੱਚ ਉਤਰ ਪ੍ਰਦੇਸ਼ ਸਰਕਾਰ ਦਾ ਚਾਰਟਰਡ ਜਹਾਜ਼ ਕ੍ਰੈਸ਼ ਹੋ ਗਿਆ ਹੈ| ਇਸ ਹਾਦਸੇ ਵਿੱਚ 5 ਵਿਅਕਤੀਆਂ ਦੀ ਮੌਤ ਹੋ ਗਈ ਹੈ| ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ ਤੇ ਫਾਇਰ ਬਿਗ੍ਰੇਡ ਦੀ ਟੀਮ ਪੁੱਜ ਚੁੱਕੀ ਹੈ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ| ਜਹਾਜ਼ ਇਕ ਉਸਾਰੀ ਹੋ ਰਹੀ ਬਿਲਡਿੰਗ ਨਾਲ ਟਕਰਾ ਗਿਆ, ਜਿਸ ਦੇ ਬਾਅਦ ਉਸ ਵਿੱਚ ਅੱਗ ਲੱਗ ਗਈ|
ਇਸ ਜਹਾਜ਼ ਵਿੱਚ ਕਿੰਨੇ ਯਾਤਰੀ ਸਵਾਰ ਸਨ, ਇਸ ਦਾ ਪਤਾ ਹੁਣ ਤੱਕ ਨਹੀਂ ਚੱਲ ਸਕਿਆ ਹੈ| ਰਿਪੋਰਟ ਮੁਤਾਬਕ ਇਹ ਹਾਦਸਾ ਮੁੰਬਈ ਦੇ ਘਾਟਕੋਪਰ ਦੇ ਰਿਹਾਇਸ਼ੀ ਇਲਾਕੇ ਵਿੱਚ ਹੋਇਆ ਹੈ|

Leave a Reply

Your email address will not be published. Required fields are marked *