ਮੁੱਖ ਮੰਤਰੀ ਦਾ ਅਹੁਦਾ ਤਿਆਗ ਕੇ ਕਿਸਾਨ ਮੋਰਚੇ ਦੀ ਅਗਵਾਈ ਕਰਨ ਕੈਪਟਨ : ਬਡਹੇੜੀ


ਐਸ.ਏ.ਐਸ.ਨਗਰ, 21 ਨਵੰਬਰ (ਸ.ਬ.) ਆਲ ਇੰਡੀਆ ਜੱਟ ਮਹਾਂ ਸਭਾ ਦੇ ਸੀਨੀਅਰ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੂੰ ਆਪਣੇ ਅਹੁਦੇ ਤਿਆਗ ਕੇ  26 ਤਾਰੀਖ਼ ਤੋਂ ਕਿਸਾਨੀ ਮੋਰਚੇ ਦੀ ਅਗਵਾਈ ਕਰਨੀ ਚਾਹੀਦੀ ਹੈ ਤਾਂ ਜੋ ਮੋਦੀ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ| 
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦਾ ਅਹੁਦਾ ਤਿਆਗ ਕੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਬਣਾਉਣ ਅਤੇ ਸ੍ਰੀ ਸੁਨੀਲ ਜਾਖੜ ਕਾਂਗਰਸ ਸੂਬਾ ਪ੍ਰਧਾਨ ਦਾ ਅਹੁਦਾ ਬਤੌਰ ਕਾਰਜਕਾਰੀ ਪ੍ਰਧਾਨ ਸ੍ਰੀ ਲਾਲ ਸਿੰਘ ਦੇ ਹਵਾਲੇ ਕਰ ਦੇਣ ਅਤੇ ਇਹ ਦੋਵੇ ਆਗੂ ਕਿਸਾਨੀ ਮੋਰਚੇ ਦੀ ਅਗਵਾਈ ਕਰਨ|  ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਭਗਵੰਤ ਮਾਨ ਨੂੰ ਵੀ ਚਾਹੀਦਾ ਹੈ ਕਿ ਦੋਵੇਂ ਆਗੂ ਆਪਣੀਆਂ ਪਾਰਟੀਆਂ ਦੇ ਪ੍ਰਧਾਨਗੀ ਪੱਦ ਤਿਆਗ ਕੇ ਕਿਸਾਨ ਮੋਰਚੇ ਵਿੱਚ ਸ਼ਾਮਿਲ ਹੋਣ ਅਤੇ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਦਿੱਲੀ ਡੇਰੇ ਲਗਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੇਤੀ ਕਾਨੂੰਨ ਰੱਦ ਕਰਨ ਲਈ ਮਜ਼ਬੂਰ ਕਰਨ| 

Leave a Reply

Your email address will not be published. Required fields are marked *