ਮੁੱਖ ਮੰਤਰੀ ਨੇ ਨਵਜੋਤ ਸਿੱਧੁ ਤੋਂ ਵਾਪਸ ਲਿਆ ਸਥਾਨਕ ਸਰਕਾਰ ਵਿਭਾਗ?

ਚੰਡੀਗੜ, 6 ਜੂਨ (ਸ.ਬ.) ਇਹ ਚਰਚਾ ਜੋਰਾਂ ਤੇ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਤੋਂ ਸਥਾਨਕ ਸਰਕਾਰਾਂ ਦਾ ਮਹਿਕਮਾ ਵਾਪਸ ਲੈ ਲਿਆ ਹੈ| ਹਾਲਾਂਕਿ ਖਬਰ ਲਿਖੇ ਜਾਣ ਤਕ ਇਸਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ|
ਜਿਕਰਯੋਗ ਹੈ ਕਿ ਸ੍ਰ. ਨਵਜੋਤ ਸਿੰਘ ਸਿੱਧੂ ਅੱਜ ਪੰਜਾਬ ਕੈਬਿਨਟ ਦੀ ਮੀਟਿੰਗ ਵਿੱਚ ਵੀ ਸ਼ਾਮਿਲ ਨਹੀਂ ਹੋਏ| ਸੂਤਰਾਂ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਨੂੰ ਨਵਜੋਤ ਸਿੰਘ ਸਿੱਧੂ ਦਾ ਮਹਿਕਮਾ ਵਾਪਸ ਲੈਣ ਲਈ ਲਿਖਿਆ ਹੈ ਅਤੇ ਰਾਜਪਾਲ ਵਲੋਂ ਛੇਤੀ ਹੀ ਇਸ ਸੰਬੰਧੀ ਹੁਕਮ ਜਾਰੀ ਕਰ ਦਿੱਤੇ ਜਾਣਗੇ| ਇਹ ਵੀ ਚਰਚਾ ਹੈ ਕਿ ਸਥਾਨਕ ਸਰਕਾਰਾਂ ਦਾ ਮਹਿਕਮਾ ਫਿਲਹਾਲ ਮੁੱਖ ਮੰਤਰੀ ਆਪਣੇ ਕੋਲ ਰੱਖਣਗੇ|
ਸੂਤਰਾਂ ਅਨੁਸਾਰ ਸ੍ਰ. ਨਵਜੋਤ ਸਿੰਘ ਸਿੱਧੂ ਟੂਰਿਜ਼ਮ ਅਤੇ ਕਲਚਰਲ ਅਫੇਅਰਜ਼ ਮਿਨਸਟਰ ਬਣੇ ਰਹਿਣਗੇ| ਉਹਨਾਂ ਤੋਂ ਸਿਰਫ ਸਥਾਨਕ ਸਰਕਾਰਾਂ ਬਾਰੇ ਵਿਭਾਗ ਵਾਪਸ ਲਿਆ ਗਿਆ ਹੈ|

Leave a Reply

Your email address will not be published. Required fields are marked *