ਮੁੱਖ ਮੰਤਰੀ ਪੰਜਾਬ ਦੀ ਫੋਟੋ ਦੀ ਬੇਅਦਬੀ ਕਰਨ ਵਾਲੇ ਅਣਪਛਾਤੇ ਸ਼ਰਾਰਤੀ ਅਨਸਰਾਂ ਖਿਲਾਫ਼ ਕਾਰਵਾਈ ਕਰਨ ਦੀ ਮੰਗ


ਐਸ ਏ ਐਸ ਨਗਰ, 14 ਦਸੰਬਰ (ਸ.ਬ.) ਨਗਰ ਨਿਗਮ ਦੇ ਸਾਬਕਾ ਕੌਂਸਲਰ ਸ੍ਰ. ਕੁਲਜੀਤ ਸਿੰਘ ਬੇਦੀ ਅਤੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਪ੍ਰਦੀਪ ਸੋਨੀ ਨੇ ਪੁਲੀਸ ਸਟੇਸ਼ਨ ਫੇਜ਼ 1, ਦੇ ਐਸ.ਐਚ.ਓ. ਨੂੰ ਪੱਤਰ ਲਿਖ ਕੇ ਸ਼ਹਿਰ ਵਿੱਚ ਇਸ਼ਤਿਹਾਰ ਲਗਾਉਣ ਲਈ ਹੋਰਡਿੰਗਾਂ ਅਤੇ ਇਸ਼ਤਿਹਾਰੀ ਬੋਰਡਾਂ ਉਤੇ ਮੁੱਖ ਮੰਤਰੀ ਪੰਜਾਬ ਦੀ ਫੋਟੋ ਦੀ ਬੇਅਦਬੀ ਕਰਨ ਵਾਲੇ ਅਣਪਛਾਤੇ ਸ਼ਰਾਰਤੀ ਅਨਸਰਾਂ ਖਿਲਾਫ਼ ਕਾਰਵਾਈ ਕਰਵਾਉਣ ਬਾਰੇ ਸ਼ਿਕਾਇਤ ਦਿੱਤੀ ਹੈ| 
ਆਪਣੀ ਸ਼ਿਕਾਇਤ ਵਿੱਚ ਉਹਨਾਂ ਕਿਹਾ ਹੈ ਕਿ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਉਤੇ ਇਸ਼ਤਿਹਾਰ ਆਦਿ ਲਗਾਉਣ ਲਈ ਲੱਗੇ ਹੋਰਡਿੰਗਾਂ ਉਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਉਤੇ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਕਾਲੀ ਸਿਆਹੀ ਲਗਾ ਦਿੱਤੀ ਗਈ ਹੈ| 
ਉਹਨਾਂ ਮੰਗ ਕੀਤੀ ਹੈ ਕਿ ਇਸ ਘਟਨਾ ਨੂੰ ਅੰਜ਼ਾਮ ਦੇ ਕੇ ਸ਼ਹਿਰ ਦਾ ਸਿਆਸੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾ ਕੇ ਸਖ਼ਤ ਕਾਨੂੰਨੀ ਕਾਰਵਾਈ ਦਿੱਤੀ ਜਾਵੇ|

Leave a Reply

Your email address will not be published. Required fields are marked *