ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ ਸਿੰਘ ਬਾਦਲ ਆਜ਼ਾਦੀ ਦਿਵਸ ਸਮਾਰੋਹ ਮੌਕੇ ਐਸ.ਏ.ਐਸ.ਨਗਰ ਵਿਖੇ ਕੌਂਮੀ ਤਿਰੰਗਾ ਲਹਿਰਾਉਣਗੇ : ਮਾਂਗਟ

ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਕੀਤੀ ਸਮੀਖਿੱਆ
ਲੋਕਾਂ ਨੂੰ ਕੌਂਮੀ ਤਿਉਹਾਰ ‘ਚ ਵੱਧ ਚੜ ਕੇ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ

ਐਸ.ਏ.ਐਸ.ਨਗਰ, 10 ਅਗਸਤ : ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਸਰਕਾਰੀ ਕਾਲਜ ਫੇਜ਼,,, -6 ਦੇ  ਖੇਡ ਸਟੇਡੀਅਮ ਵਿਖੇ ਹੋਣ ਵਾਲੇ ਰਾਜ ਪੱਧਰੀ ਆਜਾਦੀ ਦਿਵਸ ਸਮਾਰੋਹ ਮੌਕੇ ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ ਸਿੰਘ ਬਾਦਲ ਕੌਂਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ| ਇਸ ਗੱਲ ਦੀ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ.ਮਾਂਗਟ ਨੇ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਆਜਾਦੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿੱਆ ਸਬੰਧੀ ਸੱਦੀ ਗਈ ਵੱਖ, ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਦਿੱਤੀ|
ਸ੍ਰੀ ਮਾਂਗਟ ਨੇ ਇਸ ਮੌਕੇ ਅਧਿਕਾਰੀਆਂ ਨੂੰ ਆਖਿਆ ਕਿ ਜੋ ਡਿਊਟੀਆਂ ਉਨ੍ਹਾਂ ਨੂੰ ਸੌਂਪੀਆਂ ਗਈਆਂ ਹਨ ਉਸ ਨੂੰ ਪੁਰੀ ਤਣਦੇਹੀ ਨਾਲ ਨਿਭਾਇਆ ਜਾਵੇ ਤਾਂ ਜੋ ਆਜ਼ਾਦੀ ਦਿਸਵ ਜੋ ਕਿ ਸਾਡਾ ਕੌਂਮੀ ਤਿਉਹਾਰ ਹੈ ਇਸ ਵਿੱਚ ਸਾਮਲ ਹੋਣ ਵਾਲਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ ਨਾ ਆਵੇ| ਉਨ੍ਹਾਂ ਇਸ ਮੌਕੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਕੌਮੀ ਤਿਉਹਾਰ ਵਿੱਚ ਵੱਧ ਚੜ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ| ਸ੍ਰੀ ਮਾਂਗਟ ਨੇ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਲਈ ਬੈਠਣ, ਪੀਣ ਵਾਲ ਪਾਣੀ ਅਤੇ ਪਾਖਾਨਿਆਂ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਅਤੇ ਖੇਡ ਸਟੇਡੀਅਮ ਦੀ ਸਾਫ਼ ਸਫਾਈ ਵੀ ਮੁਕੰਮਲ ਤੌਰ ਤੇ ਕਰਵਾਈ ਜਾਵੇ|
ਸ੍ਰੀ ਮਾਂਗਟ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ ਸਿੰਘ ਬਾਦਲ ਜਿਥੇ ਰਾਜ ਪੱਧਰੀ ਸਮਾਗਮ ਦੌਰਾਨ ਕੌਂਮੀ ਤਿਰੰਗਾਂ ਲਹਿਰਾਉਣ ਦੀ ਰਸਮ ਅਦਾ ਕਰਨਗੇ ਉਥੇ ਪੰਜਾਬ ਪੁਲਿਸ, ਪੀ.ਏ.ਪੀ, ਐਨ.ਸੀ.ਸੀ ਦੇ ਕੈਡਿਟਾਂ ਦੀਆਂ ਟੁਕੜੀਆਂ ਦੇ ਸਾਨਦਾਰ ਮਾਰਚਪਾਸਟ ਤੋਂ ਸਲਾਮੀ ਵੀ ਲੈਣਗੇ| ਉਹ ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖ਼ਸੀਅਤਾਂ ਨੂੰ ਸਨਮਾਨਿਤ ਵੀ ਕਰਨਗੇ| ਇਸ ਮੌਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸਾਨਦਾਰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ ਅਤੇ ਸਕੂਲੀ ਬੱਚਿਆਂ ਵੱਲੋਂ ਪੀ.ਟੀ. ਸੋਅ ਵੀ ਆਯੋਜਿਤ ਕੀਤਾ ਜਾਵੇਗਾ| ਸਭਿਆਚਾਰਕ ਪ੍ਰੋਗਰਾਮ ਦੀ ਰਿਹਸਲ 11 ਅਤੇ 12 ਅਗਸਤ ਨੂੰ ਸਰਕਾਰੀ ਕਾਲਜ ਫੇਜ਼ 6 ਵਿਖੇ ਰੱਖੀ ਗਈ ਅਤੇ 13 ਅਗਸਤ ਨੂੰ ਫਾਇਨਲ ਰਿਹਰਸਲ ਹੋਵੇਗੀ|
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ ਸ੍ਰੀ ਲਖਮੀਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਅਵਨੀਤ ਕੌਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ)ਸ੍ਰੀਮਤੀ ਨਯਨ ਭੁੱਲਰ, ਐਕਸੀਅਨ ਨਗਰ ਨਿਗਮ ਸ੍ਰੀ ਨਰਿੰਦਰ ਸਿੰਘ  ਦਾਲਮ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਰਦੀਪ ਸਿੰਘ ਥਿੰਦ, ਤਹਿਸੀਲਦਾਰ ਸ੍ਰੀ ਰਵਿੰਦਰ ਬਾਂਸਲ, ਨਾਇਬ ਤਹਿਸੀਲਦਾਰ ਸ੍ਰੀ ਗੁਰਪ੍ਰੀਤ ਸਿੰਘ, ਬੀ.ਡੀ.ਪੀ.ਓ ਸ. ਜਤਿੰਦਰ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ|

Leave a Reply

Your email address will not be published. Required fields are marked *